November 11, 2026, 4:30 pm
----------- Advertisement -----------
HomeNewsBreaking Newsਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ

Published on

----------- Advertisement -----------

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।

ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ, ਸਰਕਾਰ ਨੇ ਆਬਕਾਰੀ ਨੀਤੀ ਤੋਂ 11,200 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ। ਇਸ ਵਾਰ ਸ਼ਰਾਬ ਦੀਆਂ ਦੁਕਾਨਾਂ ਈ-ਟੈਂਡਰਿੰਗ ਰਾਹੀਂ ਅਲਾਟ ਕੀਤੀਆਂ ਜਾਣਗੀਆਂ।

ਇਸ ਵਾਰ ਠੇਕਿਆਂ ਦੀ ਨਿਲਾਮੀ ਈ-ਟੈਂਡਰਿੰਗ ਰਾਹੀਂ ਕੀਤੀ ਜਾਵੇਗੀ। ਇਸ ਵਾਰ ਗਰੁੱਪ ਸਾਈਜ਼ 207 ਰੱਖਿਆ ਗਿਆ ਹੈ। ਦੇਸੀ ਦਾ ਕੋਟਾ ਤਿੰਨ ਪ੍ਰਤੀਸ਼ਤ ਵਧਾਇਆ ਗਿਆ ਹੈ। ਹੁਣ ਪੰਜਾਬ ਵਿੱਚ ਫਾਰਮ ਲਈ ਸ਼ਰਾਬ ਲਾਇਸੈਂਸ ਅਧੀਨ 12 ਦੀ ਬਜਾਏ 36 ਬੋਤਲਾਂ ਸ਼ਰਾਬ ਰੱਖੀਆਂ ਜਾ ਸਕਦੀਆਂ ਹਨ।

ਚੀਮਾ ਨੇ ਕਿਹਾ ਕਿ  ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਮੌਤ ਦੇ ਸਰਟੀਫਿਕੇਟ ’ਤੇ ਮੌਤ ਦਾ ਕਾਰਨ ਲਿਖਿਆ ਜਾਣਾ ਜ਼ਰੂਰੀ ਹੋਵੇਗਾ।  ਹੁਣ, ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ, ਤਾਂ ਪਰਿਵਾਰ ਨੂੰ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਹੁਣ ਇਹ ਕੰਮ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੋਵੇਗਾ। ਹੁਣ, ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ, ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਰਿਕਾਰਡ ਵਿਚ ਸੋਧ ਦੇ ਅਧਿਕਾਰ ਡੀ.ਸੀ. ਨੂੰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਵਿਚ ਵੀ ਬਦਲਾਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਸੋਨਲ ਵਿਭਾਗ ਵਿੱਚ ਲਾਅ ਅਫਸਰ ਆਸਾਮੀ ਦੀ ਰਚਨਾ ਕੀਤੀ ਗਈ ਹੈ।

ਉਨਾਂ ਨੇ ਕਿਹਾ ਕਿ ਪਾਣੀ ਪ੍ਰਦੂਸ਼ਣ ਕਰਨ ’ਤੇ ਵੀ ਵੱਡਾ ਜੁਰਮਾਨਾ ਲੱਗੇਗਾ। ਉਨ੍ਹਾਂ ਨੇ ਦਿੱਆ ਕਿ ਇਹ ਜੁਰਮਾਨਾ 5 ਹਜ਼ਾਰ ਤੋਂ ਲੈ ਕੇ 15 ਲੱਖ ਤੱਕ ਹੋ ਲੱਗੇਗਾ। ਇਸ ਤੋਂ ਇਲਾਵਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...