November 11, 2026, 4:43 pm
----------- Advertisement -----------
HomeNewsBreaking Newsਕੁਸ਼ਤੀ ਮੈਚ ਦੌਰਾਨ ਪਹਿਲਵਾਨ ਦੀ ਗੋ+ਲੀ ਮਾਰ ਕੇ ਹੱ+ਤਿਆ, ਭਗਦੜ ਮਚੀ

ਕੁਸ਼ਤੀ ਮੈਚ ਦੌਰਾਨ ਪਹਿਲਵਾਨ ਦੀ ਗੋ+ਲੀ ਮਾਰ ਕੇ ਹੱ+ਤਿਆ, ਭਗਦੜ ਮਚੀ

Published on

----------- Advertisement -----------

ਹਰਿਆਣਾ ਦੇ ਸੋਨੀਪਤ ਵਿੱਚ ਕਤਲਾਂ ਦੀ ਲੜੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਤਾਜ਼ਾ ਮਾਮਲਾ ਸੋਨੀਪਤ ਦੇ ਕੁੰਡਲ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਆਯੋਜਿਤ ਕੁਸ਼ਤੀ ਮੁਕਾਬਲੇ ਦੌਰਾਨ, ਬਾਈਕ ‘ਤੇ ਸਵਾਰ ਦੋ ਹਮਲਾਵਰਾਂ ਨੇ ਸੋਹਤੀ ਧਾਮ ਕੁਸ਼ਤੀ ਅਖਾੜੇ ਦੇ ਸੰਚਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਸੰਚਾਲਕ ਨੂੰ ਇੱਕ ਹਜ਼ਾਰ ਤੋਂ ਵੱਧ ਲੋਕਾਂ ਦੇ ਸਾਹਮਣੇ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਜ਼ਖਮੀ ਨੂੰ ਖਰਖੋਦਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਚਾਚਾ ਚੰਦ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਰਾਕੇਸ਼ ਦਾ ਪਿੰਡ ਦੇ ਹੀ ਮਨੋਜ ਉਰਫ਼ ਕਾਲਾ ਅਤੇ ਉਸ ਦੇ ਪਰਿਵਾਰ ਨਾਲ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਕਰੀਬ 6-7 ਮਹੀਨੇ ਪਹਿਲਾਂ ਇਸੇ ਝਗੜੇ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਸਬੰਧੀ ਪੁਲਿਸ ਕੋਲ ਕੇਸ ਦਰਜ ਹੋਇਆ ਸੀ। ਪ੍ਰਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮਨੋਜ ਅਤੇ ਉਸ ਦੇ ਭਤੀਜੇ ਸਾਹਿਲ ਨੇ ਅਪਣੇ ਸਾਥੀਆਂ ਨਾਲ ਮਿਲ ਕੇ ਇਸ ਰੰਜਿਸ਼ ਨੂੰ ਲੈ ਕੇ ਰਾਕੇਸ਼ ਦਾ ਕਤਲ ਕਰ ਦਿਤਾ।

ਘਟਨਾ ਤੋਂ ਬਾਅਦ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖਰਖੌਦਾ ਭੇਜ ਦਿਤੀ ਹੈ। ਪੁਲਿਸ ਨੇ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ, ਤਾਂ ਜੋ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਸਕਣ। ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਦੀ ਭਾਲ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...