November 11, 2026, 4:53 pm
----------- Advertisement -----------
HomeNewsBreaking Newsਜਥੇਦਾਰ ਗਿਆਨੀ ਰਘਬੀਰ ਸਿੰਘ ਦਾ 5 ਮੈਂਬਰੀ ਕਮੇਟੀ ਨੂੰ ਆਦੇਸ਼

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ 5 ਮੈਂਬਰੀ ਕਮੇਟੀ ਨੂੰ ਆਦੇਸ਼

Published on

----------- Advertisement -----------

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਤੋਂ ਹਟਾਉਣ ਦੀਆਂ ਚਲ ਰਹੀਆਂ ਚਰਚਾਵਾਂ ਤੇ ਸਾਫ ਕਹਿ ਦਿੱਤੇ ਹੈ ਕਿ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ ਹੈ, ਉਨ੍ਹਾਂ ਆਪਣੇ ਕੱਪੜੇ ਬੈਗ ਚ ਪਾ ਕੇ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮੇਰੀਆਂ ਸੇਵਾਵਾਂ ਖਤਮ ਹੋ  ਜਾਂਦੀਆਂ ਤਾਂ ਇਹ ਗੁਰੂ ਦੇ ਹੁਕਮ ਨਾਲ ਹੋਣਗੀਆਂ ਤੇ ਜੇ ਸੇਵਾ ਜਾਰੀ ਰਹਿੰਦੀ ਹੈ ਤਾਂ ਉਹ ਵੀ ਗੁਰੂ ਦੇ ਹੁਕਮ ਨਾਲ ਹੋਵੇਗੀ, ਪਰ ਉਹ ਇਕ ਗੱਲ ਕਹਿ ਦੇਣੀ ਚਾਹੁੰਦੇ ਹਨ ਕਿ ਇਸ ਘਰ ਚ ਦਾਅਵੇ ਨਹੀਂ ਚਲਦੇ।ਇਸ ਘਰ ਚ ਗੁਰੂ ਦੀ ਕਿਰਪਾ ਹੋਵੇ ਤਾਂ ਸੇਵਾ ਮਿਲਦੀ ਹੈ।

ਜਿਨ੍ਹਾਂ ਗੁਰੂ ਦਾ ਹੁਕਮ ਹੋਵੇਗਾ ਉਨ੍ਹਾਂ ਸੇਵਾ ਕਰੇਗਾਂ। 7 ਮੈਂਬਰੀ ਕਮੇਟੀ ਵਿਚੋਂ ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੇ ਭਰਤੀ ਪ੍ਰਕਿਰਿਆ ਵਿਚ ਸਹਿਯੋਗ ਨਾ ਕਰਨ ਤੇ ਉੁਨ੍ਹਾਂ ਕਿਹਾ ਕਿ  ਪਿਛਲੇੇ ਦਿਨੀ ਸਾਨੂੰ ਇਕ ਪੱਤਰ ਮਿਲਿਆ ਕੀ ਅਕਾਲੀ ਦਲ ਭਰਤੀ ਲਈ ਕੋਈ ਸਹਿਯੋਗ ਨਹੀਂ ਕਰ ਰਿਹਾ। ਜਥੇਦਾਰ ਨੇ ਕਿਹਾ ਕਿ ਅਸੀਂ ਸਹਿਯੋਗ ਕਰਨ ਵਾਸਤੇ ਕੋਈ ਹੁਕਮ ਜਾਰੀ ਨਹੀਂ ਕੀਤਾ, ਬਲਕਿ 7 ਮੈਂਬਰੀ ਕਮੇਟੀ ਨੂੰ ਆਪਣਾ ਕੰਮ ਕਰਨ ਲਈ ਹੁਕਮ ਕੀਤਾ ਸੀ।

7 ਮੈਂਬਰੀ ਕਮੇਟੀ ਭਰਤੀ ਪ੍ਰਕਿਰਿਆ ਸ਼ੁਰੂ ਕਰੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 7 ਮੈਂਬਰਾਂ ਵਿਚੋਂ ਦੋ ਮੈਂਬਰਾਂ ਨੇ ਅਸਤੀਫਾ ਦਿੱਤਾ ਸੀ ਪਰ ਅਜੇ ਤੱਕ ਸਾਡੇ ਕੋਲ ਕੇਵਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹੀ ਪਹੁੰਚਿਆ ਹੈ, ਕਿਰਪਾਲ ਸਿੰਘ ਬਡੂੰਗਰ ਦਾ ਨਹੀਂ, ਬਾਕੀ 5 ਮੈਂਬਰਾਂ 2 ਦਸੰਬਰ ਦੇ ਹੁਕਮ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰਨ। ਜੇਕਰ ਅਸਤੀਫਾ ਦੇਣ ਵਾਲੇ ਦੋਵੇਂ ਮੈਂਬਰ ਕਮੇਟੀ ਦਾ ਹਿੱਸਾ ਨਹੀਂ ਬਣਦੇ ਤਾਂ ਆਉਣ ਵਾਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ 5 ਮੈਂਬਰਾਂ ਵਿਚੋਂ ਕਿਸੇ 1 ਨੂੰ ਕਮੇਟੀ ਦੇ ਕਰਾਵੀਨੇਡਰ ਬਣਾ ਦਿੱਤਾ ਜਾਵੇਗਾ।

ਅਕਾਲੀ ਦਲ ਵੱਲੋਂ ਕੀਤੀ ਗਈ ਭਰਤੀ ਤੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖਤ ਦੇ ਹੁਕਮ ਮੁਤਾਬਕ ਅਜੇ ਭਰਤੀ ਸ਼ੁਰੂ ਨਹੀਂ ਹੋਈ ਹੈ, ਇਸ ਕਰਕੇ 5 ਮੈਂਬਰਾਂ ਨੂੰ ਹੁਕਮ ਕੀਤਾ ਜਾਂਦਾ ਹੈ ਉਹ ਭਰਵੀ ਪ੍ਰਕਿਰਿਆ ਨੂੰ ਸ਼ੁਰੂ ਕਰਨ। ਪੰਜ ਸਿੰਘ ਸਾਹਿਬਾਨਾਂ ਦੀ ਕੁਝ ਕੋ ਦਿਨਾਂ ਵਿਚ ਮੀਟਿੰਗ ਹੋਵੇਗੀ। ਉਨ੍ਹਾਂ ਇਕ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਵਰਗੇ ਗੁਰਸਿੱਖਾਂ ਦੀ ਕੌਮ ਨੂੰ ਬਹੁਤ ਲੋੜ ਹੈ, ਇਸ ਕਰਕੇ ਉਹ ਆਪਣਾ ਅਸਤੀਫਾ ਵਾਪਸ ਲੈ ਕੇ ਸੇਵਾ ਸੰਭਾਲਣ।  ਗਿਆਨੀ ਹਰਪ੍ਰੀਤ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ 2 ਦਸੰਬਰ ਦੇ ਹੁਕਮਨਾਮੇ ਦਾ ਹਿੱਸਾ ਸਨ ਪਰ ਹੁਣ ਉਹ ਸੁਤੰਤਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...