November 11, 2026, 5:11 pm
----------- Advertisement -----------
HomeNewsBreaking Newsਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਡਾ ਐਕਸ਼ਨ,  ਚਲਾਇਆ CASO ਆਪ੍ਰੇਸ਼ਨ, ਘਰਾਂ ਦੀ ਲਈ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਡਾ ਐਕਸ਼ਨ,  ਚਲਾਇਆ CASO ਆਪ੍ਰੇਸ਼ਨ, ਘਰਾਂ ਦੀ ਲਈ ਤਲਾਸ਼ੀ

Published on

----------- Advertisement -----------

ਅੱਜ ਸਵੇਰੇ ਜਲੰਧਰ ਦੇ ਕਾਜ਼ੀ ਮੰਡੀ ਵਿਚ ਆਪ੍ਰੇਸ਼ਨ ਕਾਸੋ ਤਹਿਤ ਭਾਰੀ ਫੋਰਸ ਦੇ ਨਾਲ ਸਰਚ ਆਪ੍ਰੇਸ਼ਨ ਚਲਾਇਆ। ਪੂਰੇ ਇਲਾਕੇ ਨੂੰ ਚਾਰੋਂ ਪਾਸੇ ਤੋਂ ਸੀਲ ਕਰ ਦਿੱਤਾ ਗਿਆ ਤੇ ਫਿਰ ਘਰਾਂ ਦੀ ਤਲਾਸ਼ੀ ਲਈ। ਸ਼ਹਿਰ ਦੀ ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਤੇ ਲੁਟੇਰਿਆਂ ‘ਤੇ ਨਕੇਲ ਕੱਸਣ ਲਈ ਇਹ ਸਰਚ ਆਪ੍ਰੇਸ਼ਨ ਚਲਾਇਆ। ਟੀਮਾਂ ਨੇ ਸਵੇਰੇ ਹੀ ਉਕਤ ਇਲਾਕੇ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਕਈ ਥਾਣਿਆਂ ਦੇ ਐੱਸਐੱਚਓ ਤੇ ਇਲਾਕੇ ਦੇ ਏਸੀਪੀ ਸਣੇ ਕਈ ਮੁਲਾਜ਼ਮ ਚੈਕਿੰਗ ਲਈ ਪਹੁੰਚੇ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸੇ ਤਰ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ‘ਚ ਵੱਡਾ ਐਕਸ਼ਨ ਲਿਆ ਗਿਆ। ਫਰੀਦਕੋਟ ਦੇ ਕਈ ਇਲਾਕਿਆਂ ‘ਚ SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ। ਆਪ੍ਰੇਸ਼ਨ CASO ਲਈ ਪੁਲਿਸ ਬਲ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ। ਜੈਤੋ, ਕੋਟਕਪੂਰਾ ਤੇ ਫਰੀਦਕੋਟ ‘ਚ ਆਪ੍ਰੇਸ਼ਨ CASO ਚਲਾਇਆ ਗਿਆ। ਘੇਰਾਬੰਦੀ ਕਰਕੇ ਇਲਾਕੇ ਤੇ ਘਰਾਂ ‘ਚ ਚੈਕਿੰਗ ਕੀਤੀ ਗਈ। IG ਗੁਰਦਿਆਲ ਸਿੰਘ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਤਸਕਰ ਨ.ਸ਼ੇ ਦੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...