November 11, 2026, 5:35 pm
----------- Advertisement -----------
HomeNewsBreaking NewsCM ਰੇਖਾ ਗੁਪਤਾ ਨੇ ਜਾਰੀ ਕੀਤਾ WhatsApp ਨੰਬਰ, ਮਿਲੇ ਸੁਝਾਵਾਂ ਮੁਤਾਬਕ ਬਜਟ...

CM ਰੇਖਾ ਗੁਪਤਾ ਨੇ ਜਾਰੀ ਕੀਤਾ WhatsApp ਨੰਬਰ, ਮਿਲੇ ਸੁਝਾਵਾਂ ਮੁਤਾਬਕ ਬਜਟ ਕੀਤਾ ਜਾਵੇਗਾ ਤਿਆਰ

Published on

----------- Advertisement -----------

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ ਪੇਸ਼ ਕਰੇਗੀ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਸੁਝਾਵਾਂ ਮੁਤਾਬਕ ਬਜਟ ਤਿਆਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, ‘‘ਇਸ ਨੂੰ ਲੋਕਾਂ ਦਾ ਬਜਟ ਬਣਾਉਣ ਲਈ ਅਸੀਂ 5 ਮਾਰਚ ਨੂੰ ਵੱਖ ਵੱਖ ਮਹਿਲਾ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੂੰ ਅਸੈਂਬਲੀ ਅਹਾਤੇ ਵਿਚ ਮਿਲਾਂਗੇ। ਇਸ ਤੋਂ ਇਲਾਵਾ ਅਸੀਂ ਸਿੱਖਿਆ ਖੇਤਰ ਤੇ ਵਪਾਰੀ ਵਰਗ ਦੇ ਭਾਈਵਾਲਾਂ ਨਾਲ 6 ਮਾਰਚ ਨੂੰ ਵਿਚਾਰ ਚਰਚਾ ਕਰਾਂਗੇ।’’ ਮੁੱਖ ਮੰਤਰੀ ਨੇ ਇਸ ਮੌਕੇ ਈਮੇਲ ਆਈਡੀ ਤੇ ਵਟਸਐੱਪ ਨੰਬਰ ਵੀ ਸਾਂਝਾ ਕੀਤਾ, ਜਿੱਥੇ ਦਿੱਲੀ ਦੇ ਲੋਕ ਬਜਟ ਨੂੰ ਲੈ ਕੇ ਆਪਣੇ ਸੁਝਾਅ ਭੇਜ ਸਕਦੇ ਹਨ।

ਗੁਪਤਾ ਨੇ ਜ਼ੋਰ ਦੇ ਕੇ ਆਖਿਆ ਕਿ ਭਾਜਪਾ ਵੱਲੋਂ ‘ਸੰਕਲਪ ਪੱਤਰ’ ਵਿਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਉਨ੍ਹਾਂ ਦੀ ਸਰਕਾਰ ਇਸ ਪਾਸੇ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਗੁਪਤਾ ਨੇ ਕਿਹਾ ਕਿ ਕੰਪਟਰੋਲਰ ਤੇ ਆਡੀਟਰ ਜਨਰਲ (ਕੈਗ) ਦੀਆਂ ਦੋ ਰਿਪੋਰਟਾਂ ਹੁਣ ਤੱਕ ਸਦਨ ਵਿਚ ਰੱਖੀਆਂ ਜਾ ਚੁੱਕੀਆਂ ਹਨ ਤੇ ਉਹ ਪਿਛਲੀ ‘ਆਪ’ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਕਈ ਦੋਸ਼ਾਂ ਤੋਂ ਪਹਿਲਾਂ ਹੀ ਪਰਦਾ ਹਟਾ ਚੁੱਕੇ ਹਨ।

ਉਨ੍ਹਾਂ ਕਿਹਾ, ‘‘ਕੈਗ ਦੀਆਂ 12 ਹੋਰ ਰਿਪੋਰਟਾਂ ਅਜੇ ਸਦਨ ਵਿਚ ਰੱਖੀਆਂ ਜਾਣੀਆਂ ਹਨ ਅਤੇ ਅਜੇ ਕਈ ਹੋਰ ਬੇਨਿਯਮੀਆਂ ਸਾਹਮਣੇ ਆਉਣਗੀਆਂ।’’ ਪ੍ਰੈੱਸ ਕਾਨਫਰੰਸ ਵਿਚ ਕੈਬਟਿਟ ਮੰਤਰੀ ਪਰਵੇਸ਼ ਸਾਹਿਬ ਸਿੰਘ, ਆਸ਼ੀਸ਼ ਸੂਦ ਤੇ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। –

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...