November 11, 2026, 6:37 pm
----------- Advertisement -----------
HomeNewsBreaking Newsਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ...

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ 4 ਮਾਰਚ 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...