May 30, 2026, 11:57 pm
----------- Advertisement -----------
HomeNewsBreaking Newsਮੋਗਾ ਅਦਾਲਤ ਵੱਲੋਂ ਬਰਤਾਨਵੀ ਨਾਗਰਿਕ ਜੱਗੀ ਜੌਹਲ ਟਾਰਗੇਟ ਕਿਲਿੰਗ ਮਾਮਲੇ ਵਿੱਚ ਬਰੀ,...

ਮੋਗਾ ਅਦਾਲਤ ਵੱਲੋਂ ਬਰਤਾਨਵੀ ਨਾਗਰਿਕ ਜੱਗੀ ਜੌਹਲ ਟਾਰਗੇਟ ਕਿਲਿੰਗ ਮਾਮਲੇ ਵਿੱਚ ਬਰੀ, ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕ+ਤ+ਲ ਨਾਲ ਜੁੜੇ ਸਨ ਤਾਰ

Published on

----------- Advertisement -----------

 ਪੰਜਾਬ ਵਿੱਚ ਟਾਰਗੇਟ ਕਿਲਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ਼ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਦੀ ਅਦਾਲਤ ਨੇ ਇੱਥੇ ਚਲਦੇ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਜੱਗੀ ਜੌਹਲ ਤੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਹਿੰਦੂ ਸੰਗਠਨਾਂ ਨਾਲ ਜੁੜੇ ਨਾਮੀ ਲੋਕਾਂ ਦੇ ਕਤਲ ਮਾਮਲੇ ’ਚ ਫੜੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਨੂੰ 4 ਨਵੰਬਰ 2017 ਨੂੰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜੌਹਲ ਦੀ ਗ੍ਰਿਫ਼ਤਾਰੀ ਉਸ ਦੇ ਵਿਆਹ ਤੋਂ ਕਰੀਬ 15 ਦਿਨਾਂ ਬਾਅਦ ਹੋਈ ਸੀ। ਜ਼ਿਕਰਯੋਗ ਹੈ ਕਿ ਉਸ ਦੀ ਗ੍ਰਿਫ਼ਤਾਰੀ ਵਿਰੁੱਧ ਕਈ ਦੇਸ਼ਾਂ ਵਿਚ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਸਨ। ਪੁਲਿਸ ਵੱਲੋਂ ਉਸ ਖ਼ਿਲਾਫ਼ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੈਂਬਰ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇੰਗਲੈਂਡ ਦੇ ਖਿੱਤੇ ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਨੂੰ 2017 ਵਿੱਚ ਭਾਰਤੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਵੇਲੇ ਤੋਂ ਲੈ ਕੇ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ।

36 ਸਾਲਾ ਜਗਤਾਰ ਸਿੰਘ ਜੌਹਲ ਸਿੱਖਾਂ ਦੇ ਮਨੁੱਖੀ ਹੱਕਾਂ ਦੇ ਕਾਰਕੁਨ ਸਨ, ਉਹ ਅਕਤੂਬਰ 2017 ਨੂੰ ਭਾਰਤ ਵਿੱਚ ਵਿਆਹ ਕਰਵਾਉਣ ਲਈ ਆਏ ਸਨ। ਇਸ ਮੌਕੇ ਗੱਲਬਾਤ ਕਰਦਿਆਂ ਜਗਤਾਰ ਸਿੰਘ ਜੱਗੀ ਜੌਹਲ ਦੇ ਸਹੁਰਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਬਾਜ਼ਾਰ ਵਿੱਚ ਖ਼ਰੀਦਦਾਰੀ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਆਮ ਕੱਪੜਿਆਂ ਵਿੱਚ ਆਈ ਪੰਜਾਬ ਪੁਲਿਸ ਵੱਲੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਬਲਜਿੰਦਰ ਸਿੰਘ ਨੇ ਅੱਜ ਦੇ ਫੈਸਲੇ ਉਪਰ ਟਿੱਪਣੀ ਕਰਦੀਆਂ ਕਿਹਾ ਕਿ ਉਨਾਂ ਨੂੰ ਇਸ ਗੱਲ ਦਾ ਯਕੀਨ ਸੀ ਕਿ ਜੱਗੀ ਜੌਹਲ ਬਿਲਕੁਲ ਬੇਗੁਨਾਹ ਹੈ ਅਤੇ ਪੁਲਿਸ ਵੱਲੋਂ ਉਹਨਾਂ ਨੂੰ ਕਥਿਤ ਤੌਰ ‘ਤੇ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ। ਉਨਾਂ ਕਿਹਾ ਕਿ ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ ਹੈ ਅਤੇ ਇੱਕ ਦਿਨ ਅਜਿਹਾ ਆਵੇਗਾ ਕਿ ਜੱਗੀ ਜੌਹਲ ਸੁਰਖਰੂ ਹੋ ਕੇ ਬਾਹਰ ਆਉਣਗੇ।

ਇਸ ਮੌਕੇ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਬਾਜਾਖਾਨਾ ਵਿਚ ਦਰਜ ਐਫਆਈਆਰ ਨੰਬਰ 51 ਜੋ ਕਿ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਕਤਲ ਨਾਲ ਸੰਬੰਧਿਤ ਸੀ ਅਤੇ ਬਾਘਾਪੁਰਾਣਾ ਵਿੱਚ ਇੱਕ ਅਸਲਾ ਐਕਟ ਦੀ ਮਾਮਲਾ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...