November 13, 2026, 7:56 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਫਤਿਹਗੜ੍ਹ ਸਾਹਿਬ ‘ਚ ਮਹਿਲਾ ਤਸਕਰ ਦੇ ਘਰ...

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਫਤਿਹਗੜ੍ਹ ਸਾਹਿਬ ‘ਚ ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

Published on

----------- Advertisement -----------

ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਮੁਹਿੰਮ ਤੇਜ਼ ਹੋ ਗਈ ਹੈ। ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਢੇਹਾ ਕਾਲੋਨੀ ਵਿਚ ਨਸ਼ਾ ਤਸਕਰ ਸਲੋਚਨਾ ਦੇਵੀ ਦਾ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ। ਜੇਸੀਬੀ ਨਾਲ ਉਸ ਦੇ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਐੱਸਐੱਸਪੀ ਸ਼ੁਭਮ ਅਗਰਵਾਲ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਮੌਜੂਦ ਰਹੇ।

ਨਗਰ ਕੌਂਸਲ ਦੇ ਈਓ ਨੇ ਐੱਸਐੱਸਪੀ ਨੂੰ ਚਿੱਠੀ ਲਿਖ ਕੇ ਦੱਸਿਆ ਸੀ ਕਿ ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ‘ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਨਾਲ ਹੀ ਉਨ੍ਹਾਂ ਨੇ ਗੈਰ-ਕਾਨੂੰਨੀ ਨਿਰਮਾਣ ਵੀ ਕੀਤਾ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਪ੍ਰਾਪਰਟੀ ‘ਤੇ ਨੋਟਿਸ ਚਿਪਕਾ ਦਿੱਤਾ ਸੀ। ਮਾਲਕ ਤੋਂ ਰਿਕਾਰਡ ਮੰਗਿਆ ਗਿਆ ਸੀ ਪਰ ਕੋਈ ਦਸਤਾਵੇਜ਼ ਪੇਸ਼ ਨਾ ਹੋਣ ‘ਤੇ ਅੱਜਇਹ ਕਾਰਵਾਈ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਹੁਣ ਤੱਕ 6 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਦੂਜੇ ਪਾਸੇ ਮਕਾਨ ਮਾਲਕਨ ਸਲੋਚਨਾ ਦੇਵੀ ਨੇ ਕਾਰਵਾਈ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਉਹ 50 ਸਾਲ ਤੋਂ ਕਬਾੜ ਦਾ ਕੰਮ ਕਰਦੀ ਹੈ। ਉਸ ਦਾ ਦੋਸ਼ ਹੈ ਕਿ ਕਾਲੋਨੀ ਵਿਚ ਬਹੁਤ ਸਾਰੇ ਲੋਕ ਨਸ਼ਾ ਵੇਚਦੇ ਹਨ,ਉਨ੍ਹਾਂ ਸਾਰਿਆਂ ਦੇ ਘਰਾਂ ‘ਤੇ ਨੋਟਿਸ ਲੱਗੇ ਹਨ ਪਰ ਸਿਰਫ ਉਸੇ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...