November 11, 2026, 3:48 pm
----------- Advertisement -----------
HomeNewsBreaking Newsਮਾਮਲਾ ਗੁਰਦੁਆਰਾ ਸਾਹਿਬ ਨੇੜੇ ਰੈਸਟੋਰੈਂਟ ਵੱਲੋਂ ਸ਼ਰਾਬ ਦੇਣ ਦਾ, SGPC ਨੇ ਕੀਤੀ...

ਮਾਮਲਾ ਗੁਰਦੁਆਰਾ ਸਾਹਿਬ ਨੇੜੇ ਰੈਸਟੋਰੈਂਟ ਵੱਲੋਂ ਸ਼ਰਾਬ ਦੇਣ ਦਾ, SGPC ਨੇ ਕੀਤੀ ਕਾਰਵਾਈ ਦੀ ਮੰਗ

Published on

----------- Advertisement -----------
  • ਗੁਰਦੁਆਰਾ ਸਾਹਿਬ ਨੇੜੇ ਸੰਗਤ ਨੂੰ ਪ੍ਰੇਸ਼ਾਨ ਕਰਨ ਵਾਲੇ ਰੈਸਟੋਰੈਂਟ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਮੰਗੀ
  • ਜੋਧਪੁਰ ਦੇ ਇਸ ਰੈਸਟੋਰੈਂਟ ਵੱਲੋਂ ਗਾਹਕਾਂ ਨੂੰ ਸੜਕ ’ਤੇ ਦਿੱਤੀ ਜਾਂਦੀ ਹੈ ਸ਼ਰਾਬ

ਅੰਮ੍ਰਿਤਸਰ, 8 ਫ਼ਰਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜਸਥਾਨ ਦੇ ਜੋਧਪੁਰ ਅੰਦਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਜ਼ਦੀਕ ਇਕ ਰੈਸਟੋਰੈਂਟ ਕਾਰਨ ਸੰਗਤ ਨੂੰ ਆਉਂਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਇਸ ਨੂੰ ਬੰਦ ਕਰਵਾਉਣ ਲਈ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਪੱਤਰ ਲਿਖਿਆ ਹੈ। ਜੋਧਪੁਰ ਦੀ ਸੰਗਤ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਕੋਲ ਉਠਾਇਆ ਗਿਆ ਸੀ। ਸੰਗਤ ਨੇ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਜੋਧਪੁਰ ਦੇ ਸਿੰਧੀ ਕਾਲੋਨੀ (ਸ਼ਾਸ਼ਤਰੀ ਨਗਰ) ਵਿਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਣੇ ਇਕ ਰੈਸਟੋਰੈਂਟ ਵੱਲੋਂ ਸੜਕ ਉੱਪਰ ਹੀ ਲੋਕਾਂ ਨੂੰ ਸ਼ਰੇਆਮ ਸ਼ਰਾਬ ਦਿੱਤੀ ਜਾਂਦੀ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੀਆਂ ਸੰਗਤਾਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਰਾਜਸਥਾਨ ਦੀਆਂ ਸੰਗਤਾਂ ਨੇ ਸ਼ਿਕਾਇਤ ਭੇਜੀ ਸੀ ਕਿ ਜੋਧਪੁਰ ਅੰਦਰ ਸਿੰਧੀ ਕਲੋਨੀ ਸ਼ਾਸਤਰੀ ਨਗਰ ’ਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਇਕ ਰੈਸਟੋਰੈਂਟ ਸੜਕ ਉੱਪਰ ਲੋਕਾਂ ਨੂੰ ਸ਼ਰਾਬ ਮੁਹੱਈਆ ਕਰਵਾਉਂਦਾ ਹੈ। ਇਥੇ ਲੋਕ ਆਪਣੀਆਂ ਕਾਰਾਂ ਵਿਚ ਬੈਠ ਕੇ ਸ਼ਰਾਬ ਪੀਂਦੇ ਹਨ ਅਤੇ ਕਈ ਵਾਰ ਝਗੜੇ ਕਰਕੇ ਮਾਹੌਲ ਖਰਾਬ ਹੋ ਰਿਹਾ ਹੈ।

ਪਾਰਕਿੰਗ ਬਿਨਾ ਇਹ ਰੈਸਟੋਰੈਂਟ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਲਈ ਮੁਸ਼ਕਲ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ। ਸ. ਸਤਬੀਰ ਸਿੰਘ ਨੇ ਕਿਹਾ ਕਿ ਸੰਗਤ ਅਨੁਸਾਰ ਉਨ੍ਹਾਂ ਨੇ ਇਹ ਮਾਮਲਾ ਸਥਾਨਕ ਪੁਲਿਸ ਦੇ ਧਿਆਨ ਵਿਚ ਵੀ ਲਿਆਂਦਾ ਸੀ, ਪਰ ਹੁਣ ਤੱਕ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਰਾਜਸਥਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਦਾ ਤੁਰੰਤ ਹੱਲ ਕੱਢਿਆ ਜਾਵੇ, ਤਾਂ ਜੋ ਸੰਗਤ ਦੀ ਪ੍ਰੇਸ਼ਾਨੀ ਦੂਰ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...