September 27, 2026, 10:02 am
----------- Advertisement -----------
HomeNewsBreaking Newsਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

Published on

----------- Advertisement -----------

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਸ ਨੂੰ ਚੈੱਕ ਬਾਊਂਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਵਿਨੋਦ ਸਹਿਵਾਗ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸ ਦੇ ਵਕੀਲ ਵੱਲੋਂ ਮੌਕੇ ’ਤੇ ਹੀ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ। ਹਾਲਾਂਕਿ ਪੁਲਿਸ ਨੇ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਇਸ ਮਾਮਲੇ ਵਿਚ ਅਜੇ ਕੋਈ ਫੈਸਲਾ ਹੋਣਾ ਬਾਕੀ ਹੈ।

ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ 7 ਕਰੋੜ ਰੁਪਏ ਦੇ ਚੈੱਕ ਬਾਊਂਸ ਦਾ ਮਾਮਲਾ ਚੱਲ ਰਿਹਾ ਹੈ। ਇਹ ਮਾਮਲਾ ਬੱਦੀ ਦੀ ਕੰਪਨੀ ਸ਼੍ਰੀ ਨੈਨਾ ਪਲਾਸਟਿਕ ਨੇ ਦਿੱਲੀ ਦੀ ਜਾਲਟਾ ਫੂਡ ਐਂਡ ਬੇਵਰੇਜਸ ਅਤੇ ਇਸ ਦੇ ਤਿੰਨ ਡਾਇਰੈਕਟਰਾਂ ਵਿਨੋਦ ਸਹਿਵਾਗ, ਵਿਸ਼ਨੂੰ ਮਿੱਤਲ ਅਤੇ ਸੁਧੀਰ ਮਲਹੋਤਰਾ ਦੇ ਖਿਲਾਫ ਦਾਇਰ ਕੀਤਾ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਹੇਠਲੀ ਅਦਾਲਤ ਨੇ ਵਿਨੋਦ ਸਹਿਵਾਗ ਸਮੇਤ ਤਿੰਨ ਡਾਇਰੈਕਟਰਾਂ ਨੂੰ ਦੋਸ਼ੀ ਵਜੋਂ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ, ਪਰ ਹੁਣ ਉਸ ਨੇ ਅਦਾਲਤ ਦੇ ਸੰਮਨ ਦੇ ਹੁਕਮਾਂ ਵਿਰੁੱਧ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ। ਸਹਿਵਾਗ ਦੇ ਭਰਾ ਨੇ ਰਿਵੀਜ਼ਨ ਪਟੀਸ਼ਨ ‘ਚ ਕਿਹਾ ਕਿ ਉਨ੍ਹਾਂ ਨੂੰ ਦੋਸ਼ੀ ਬਣਾਉਣ ਦਾ ਫੈਸਲਾ ਗਲਤ ਸੀ। ਉਹ ਇਸ ਕੰਪਨੀ ਵਿੱਚ ਨਾ ਤਾਂ ਡਾਇਰੈਕਟਰ ਹੈ ਅਤੇ ਨਾ ਹੀ ਕਰਮਚਾਰੀ ਹੈ। ਕੰਪਨੀ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਉਸ ਦੀ ਕੋਈ ਭੂਮਿਕਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...