ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਦਿੱਲੀ ਦੇ ਰਾਜਘਾਟ ਨੇੜੇ ਰਾਸ਼ਟਰੀ ਸਮਾਰਕ ਬਣਾਈ ਜਾਵੇਗੀ। ਭਾਰਤ ਸਰਕਾਰ ਨੇ ਇਸ ਲਈ 900 ਵਰਗ ਮੀਟਰ ਦੀ ਜ਼ਮੀਨ ਨੂੰ ਆਖਰੀ ਰੂਪ ਦੇ ਦਿੱਤਾ ਹੈ। ਇਸ ਥਾਂ ਨੂੰ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਨੇ ਸਵੀਕਾਰ ਕਰ ਲਿਆ ਹੈ। ਪਿਛਲੇ ਹਫ਼ਤੇ ਹੀ, ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਇਸ ਜਗ੍ਹਾ ਦਾ ਨਿਰੀਖਣ ਕੀਤਾ ਸੀ ਅਤੇ ਫਿਰ ਉਨ੍ਹਾਂ ਨੇ ਕੇਂਦਰ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਸੀ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਯਾਦਗਾਰ ਦਿੱਲੀ ਦੇ ਰਾਜਘਾਟ ਨੇੜੇ ਸਥਿਤ ਨੈਸ਼ਨਲ ਮੈਮੋਰੀਅਲ ਕੰਪਲੈਕਸ ‘ਚ 900 ਵਰਗ ਮੀਟਰ ਦੇ ਪਲਾਟ ‘ਤੇ ਬਣਾਈ ਜਾਵੇਗੀ। ਪਿਛਲੇ ਹਫ਼ਤੇ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੌਮੀ ਯਾਦਗਾਰ ਦਾ ਦੌਰਾ ਕੀਤਾ। ਇਸ ਮਗਰੋਂ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਰਸਮੀ ਤੌਰ ’ਤੇ ਸਰਕਾਰ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ। ਮਨਮੋਹਨ ਸਿੰਘ ਦੀਆਂ ਧੀਆਂ ਉਪਿੰਦਰ ਸਿੰਘ ਅਤੇ ਦਮਯੰਤੀ ਸਿੰਘ ਆਪਣੇ ਪਤੀਆਂ ਨਾਲ ਪ੍ਰਸਤਾਵਿਤ ਜਗ੍ਹਾ ਦਾ ਮੁਆਇਨਾ ਕਰਨ ਲਈ ਗਈਆਂ ਸਨ।
ਡਾ. ਮਨਮੋਹਨ ਸਿੰਘ ਦੀ ਪਿਛਲੇ ਸਾਲ ਦਸੰਬਰ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਸਰਕਾਰ ਤੋਂ ਉਨ੍ਹਾਂ ਲਈ ਯਾਦਗਾਰ ਬਣਾਉਣ ਦੀ ਮੰਗ ਕੀਤੀ ਸੀ। ਇਸ ਮੰਗ ਦੇ ਜਵਾਬ ਵਿੱਚ ਸਰਕਾਰ ਨੇ ਇਹ ਪਲਾਟ ਰਾਸ਼ਟਰੀ ਯਾਦਗਾਰ ਵਿਖੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਇਹ ਜਗ੍ਹਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਸਮਾਰਕ ਦੇ ਨੇੜੇ ਸਥਿਤ ਹੈ, ਜਿਸ ਨੂੰ ਹਾਲ ਹੀ ਵਿੱਚ ਮਨਜ਼ੂਰੀ ਵੀ ਦਿੱਤੀ ਗਈ ਸੀਰਿਪੋਰਟ ਮੁਤਾਬਕ ਨੈਸ਼ਨਲ ਮੈਮੋਰੀਅਲ ਵਿੱਚ ਹੁਣ ਸਿਰਫ਼ ਦੋ ਖਾਲੀ ਪਲਾਟ ਬਚੇ ਹਨ। ਇਸ ਸਾਲ ਜਨਵਰੀ ਵਿੱਚ ਇੱਕ ਪਲਾਟ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਪਰਿਵਾਰ ਨੂੰ ਦਿੱਤਾ ਗਿਆ ਸੀ, ਜਦਕਿ ਦੂਜਾ, ਕੰਪਲੈਕਸ ਦੇ ਵਿਚਕਾਰ ਸਥਿਤ, ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਪੇਸ਼ਕਸ਼ ਕੀਤੀ ਗਈ ਸੀ। ਮਨਮੋਹਨ ਸਿੰਘ ਦੀ ਬੇਟੀ ਉਪਿੰਦਰ ਸਿੰਘ ਨੇ ਕਿਹਾ, “ਇਹ ਪਲਾਟ ਇੱਕ ਟਰੱਸਟ ਨੂੰ ਅਲਾਟ ਕੀਤਾ ਜਾਵੇਗਾ ਅਤੇ ਅਸੀਂ ਜਲਦੀ ਹੀ ਇਸ ਟਰੱਸਟ ਦੀ ਸਥਾਪਨਾ ਕਰਾਂਗੇ। ਨਿਯਮਾਂ ਮੁਤਾਬਕ ਅਸੀਂ ਯਾਦਗਾਰ ਦੀ ਉਸਾਰੀ ਲਈ ਸਰਕਾਰ ਤੋਂ ਇੱਕ ਵਾਰ ਵਿੱਚ ਵੱਧ ਤੋਂ ਵੱਧ 25 ਲੱਖ ਰੁਪਏ ਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਾਂ।”












