May 25, 2026, 7:47 am
----------- Advertisement -----------
HomeNewsBreaking Newsਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, 161 ਸਰਕਾਰੀ ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਕੀਤਾ ਸਨਮਾਨਿਤ

Published on

----------- Advertisement -----------

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ, ਜਿਸ ਦੀ ਕੁੱਲ ਇਨਾਮ ਰਾਸ਼ੀ 11 ਕਰੋੜ ਰੁਪਏ ਹੈ। ਨਗਰ ਨਿਗਮ ਭਵਨ ਵਿਚ ਆਯੋਜਿਤ ਪੁਰਸਕਾਰ ਸਮਾਰੋਹ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਨੂੰ 2.5 ਲੱਖ ਰੁਪਏ, ਮਿਡਲ ਸਕੂਲਾਂ ਨੂੰ 5 ਲੱਖ ਰੁਪਏ, ਹਾਈ ਸਕੂਲਾਂ ਨੂੰ 7.5 ਲੱਖ ਰੁਪਏ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ ਜਿਨ੍ਹਾਂ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ, ਸਕੂਲ ਦੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਵਰਗੇ ਮਾਪਦੰਡਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।ਇਨਾਮ ਜਿੱਤਣ ਵਾਲੇ ਸਾਰੇ ਸਕੂਲ ਨੂੰ ਵਧਾਈ ਦਿੰਦੇ ਹੋਏ ਮੰਤਰੀ ਬੈਂਸ ਨੇ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਉਪਲਬਧੀਆਂ ਹਾਸਲ ਕਰਨ ਲਈ ਦੂਜਿਆਂ ਦੇ ਨਕਸ਼ੇਕਦਮ ‘ਤੇ ਚੱਲਣ ਲਈ ਆਦਰਸ਼ ਬਣਨਗੇ। ਉਨ੍ਹਾਂ ਇਨਾਮ ਜੇਤੂ ਸਕੂਲਾਂ ਦੇ ਮੁਖੀਆਂ ਤੇ ਪੂਰੇ ਸਕੂਲ ਸਟਾਫ ਨੂੰ ਉਨ੍ਹਾਂ ਦੀ ਇਸ ਉਪਲਬਧੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਆਉਣ ਵਾਲੇ ਸੈਸ਼ਨ ਵਿਚ ਸੂਬਾ ਪੱਧਰੀ ਸਰਵਸ਼੍ਰੇਸ਼ਠ ਸਕੂਲ ਪੁਰਸਕਾਰ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...