ਲੁਧਿਆਣਾ – ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਹੋਰਾਂ ਤੇ ਪਰਚਾ ਦਰਜ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਉੱਪਰ ਕੀਤੇ ਕਾਤਲਾਨਾ ਹਮਲੇ ਦੇ ਇਲਜ਼ਾਮ ਤਹਿਤ ਪੁਲਿਸ ਨੇ ਅੱਧੀ ਰਾਤ ਬੈਂਸ ਤੇ ਉਸ ਦੇ ਲੜਕੇ ਅਜੇਪ੍ਰੀਤ ਸਮੇਤ ਹੋਰਨਾਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੁਝ ਬੈਂਸ ਸਮਰਥਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਕਮਲਜੀਤ ਸਿੰਘ ਕੜਵਲ ਦੇ ਨੇੜਲੇ ਸਾਥੀ ਪ੍ਰਿੰਕਲ ਲੁਧਿਆਣਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਗਈ ਹੈ | ਪੁਲਿਸ ਵਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਗਈ ਹੈ।
----------- Advertisement -----------
ਸਿਮਰਜੀਤ ਬੈਂਸ ਖ਼ਿਲਾਫ਼ ਮਾਮਲਾ ਦਰਜ, ਕਾਂਗਰਸੀ ਉਮੀਦਵਾਰ ‘ਤੇ ਹਮਲਾ ਕਰਨ ਦਾ ਹੈ ਇਲਜ਼ਾਮ
Published on
----------- Advertisement -----------












