November 17, 2026, 11:42 am
----------- Advertisement -----------
HomeNewsBreaking Newsਲੈਂਡਿੰਗ ਸਮੇਂ ਜਹਾਜ਼ ਨਾਲ ਹੋਏ ਹਾਦਸੇ ਮਾਮਲੇ 'ਚ ਪਾਇਲਟ ਨੂੰ 85 ਕਰੋੜ...

ਲੈਂਡਿੰਗ ਸਮੇਂ ਜਹਾਜ਼ ਨਾਲ ਹੋਏ ਹਾਦਸੇ ਮਾਮਲੇ ‘ਚ ਪਾਇਲਟ ਨੂੰ 85 ਕਰੋੜ ਦੀ ਵਸੂਲੀ ਦਾ ਨੋਟਿਸ

Published on

----------- Advertisement -----------

ਨਵੀਂ ਦਿੱਲੀ, 8 ਫਰਵਰੀ 2022 – ਪਿਛਲੇ ਸਾਲ ਮੱਧ ਪ੍ਰਦੇਸ਼ ਦੇ ਗਵਾਲੀਅਰ ਹਵਾਈ ਅੱਡੇ ‘ਤੇ ਹੋਏ ਜਹਾਜ਼ ਹਾਦਸੇ ਦੇ ਮਾਮਲੇ ‘ਚ ਸੂਬਾ ਸਰਕਾਰ ਨੇ ਪਾਇਲਟ ਨੂੰ 85 ਕਰੋੜ ਰੁਪਏ ਦਾ ਬਿੱਲ ਦਿੱਤਾ ਹੈ। ਇਹ ਜਹਾਜ਼ ਕੋਰੋਨਾ ਦੀ ਦੂਜੀ ਲਹਿਰ ਦੇ ਰੌਲੇ-ਰੱਪੇ ਦਰਮਿਆਨ ਕੁਝ ਦਵਾਈਆਂ ਅਤੇ ਟੀਕਿਆਂ ਨਾਲ ਗਵਾਲੀਅਰ ਹਵਾਈ ਅੱਡੇ ‘ਤੇ ਉਤਰਨ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।

ਪਰ ਤੁਹਾਨੂੰ ਇੱਥੇ ਇਹ ਵੀ ਦੱਸ ਦਈਏ ਕਿ ਮੀਡੀਆ ਰਿਪੋਰਟਾਂ ਮੁਤਾਬਕ ਜਿਸ ਪਾਇਲਟ ਕੈਪਟਨ ਮਾਜਿਦ ਅਖਤਰ, ਜਿਸ ਨੂੰ 85 ਕਰੋੜ ਦਾ ਇਹ ਵੱਡਾ ਬਿੱਲ ਦਿੱਤਾ ਗਿਆ ਹੈ, ਨੂੰ ਮਹਾਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਕੋਰੋਨਾ ਯੋਧਾ ਕਰਾਰ ਦਿੱਤਾ ਗਿਆ ਸੀ।

ਦਰਅਸਲ ਮੱਧ ਪ੍ਰਦੇਸ਼ ਸਰਕਾਰ ਦੇ ਰਾਜ ਜਹਾਜ਼ (B-200GT/VT MPQ) ਦੇ ਦੁਰਘਟਨਾ ਦੇ ਮਾਮਲੇ ‘ਚ ਮੱਧ ਪ੍ਰਦੇਸ਼ ਸਰਕਾਰ ਨੇ ਜਹਾਜ਼ ਦੇ ਪਾਇਲਟ ਕੈਪਟਨ ਮਾਜਿਦ ਅਖਤਰ ‘ਤੇ ਦੋਸ਼ ਆਇਦ ਕਰ ਦਿੱਤੇ ਹਨ। ਇਸ ਹਾਦਸੇ ਲਈ ਉਸ ਨੂੰ ਦੋਸ਼ੀ ਮੰਨਦਿਆਂ ਸਰਕਾਰ ਨੇ 85 ਕਰੋੜ ਰੁਪਏ ਦੀ ਵਸੂਲੀ ਦਾ ਨੋਟਿਸ ਵੀ ਦਿੱਤਾ ਹੈ। ਜਵਾਬ ਆਉਣ ਤੋਂ ਬਾਅਦ ਸਰਕਾਰ ਹੁਣ ਉਨ੍ਹਾਂ ਤੋਂ ਵਸੂਲੀ ਬਾਰੇ ਫੈਸਲਾ ਕਰੇਗੀ। ਹਾਦਸੇ ਤੋਂ ਬਾਅਦ, ਸਿਵਲ ਏਵੀਏਸ਼ਨ ਦੇ ਡਾਇਰੈਕਟੋਰੇਟ ਜਨਰਲ ਨੇ ਅਗਸਤ 2021 ਵਿੱਚ ਹੀ ਪਾਇਲਟ ਮਾਜਿਦ ਅਖਤਰ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਸੀ।

ਇਸ ਫੈਸਲੇ ਤੋਂ ਪਹਿਲਾਂ ਪਾਇਲਟ ਨੂੰ ਦਿੱਤੇ ਨੋਟਿਸ ‘ਚ ਲਿਖਿਆ ਗਿਆ ਸੀ ਕਿ ਇਸ ਜਹਾਜ਼ ਦੀ ਮੁਰੰਮਤ ‘ਤੇ ਹੁਣ ਤੱਕ ਕਰੀਬ 23 ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਇਸ ਤਰ੍ਹਾਂ ਸਰਕਾਰ ਨੂੰ 85 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੈਪਟਨ ਮਜੀਦ ਨੂੰ ਜਾਰੀ ਚਾਰਜਸ਼ੀਟ ਵਿੱਚ ਕਿਹਾ ਗਿਆ ਕਿ ਕਿਉਂ ਨਾ ਇਸ ਅਣਗਹਿਲੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...