August 25, 2026, 5:22 pm
----------- Advertisement -----------
HomeNewsBreaking NewsPSEB ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼...

PSEB ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ : ਸਿਰਸਾ

Published on

----------- Advertisement -----------

ਚੰਡੀਗੜ੍ਹ, 8 ਫਰਵਰੀ 2022 – ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਰਾਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਸਿੱਖੀ ਦੇ ਖਿਲਾਫ ਗਿਣੀ ਮਿਥੀ ਸਾਜ਼ਿਸ਼ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਬਾਰੇ ਤੋੜ ਮਰੋੜ ਕੇ ਪੇਸ਼ ਕੀਤੇ ਗਏ ਤੱਥਾਂ ਦੀ ਕਾਪੀ ਜਾਰੀ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਰਾਜਕਾਲ ਵਿਚ ਹੀ ਸਿੱਖੀ ਦੇ ਖਿਲਾਫ ਅਜਿਹੀਆਂ ਸਾਜ਼ਿਸ਼ਾਂ ਸਾਹਮਦੇ ਆਉਂਦੀਆਂ ਹਨ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹਾ ਹੋਇਅ ਾਹੈ। ਇਸ ਤੋਂ ਪਹਿਲਾਂ ਵੀ ਕਾਂਗਰ ਸਰਕਾਰ ‘ਤੇ ਗੁਰਮੁਖੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਲੱਗੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਸਿੱਖੀ ਅਤੇ ਪੰਜਾਬੀਅਤ ਦੇ ਖਿਲਾਫ ਇਕ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖਾਂ ਦੇ ਹੀ ਪਹਿਲੇ ਗੁਰੂ ਨਹੀਂ ਹਨ ਬਲਕਿ ਸਮੁੱਚੀ ਲੋਕਾਈ ਦੇ ਗੁਰੂ ਹਨ ਜਿਹਨਾਂ ਨੇ ਦੁਨੀਆਂ ਨੁੰ ਅਵਲ ਅੱਲਾ ਨੂਰ ਉਪਾਇਆ ਦਾ ਸੰਦੇਸ਼ ਦਿੱਤਾ ਤੇ ਦੁਨੀਆਂ ਨੁੰ ਗਿਆਨ ਵੰਡਦਿਆਂ ਅਕਾਲ ਪੁਰਖ ਨਾਲ ਜੋੜਿਆ। ਉਹਨਾਂ ਕਿਹਾ ਕਿ ਗੁਰੂ ਸਾਹਿਬ ਬਾਰੇ ਅਜਿਹੀ ਜਾਣਕਾਰੀ ਛਾਪਣਾ ਬਜ਼ਰ ਗੁਨਾਹ ਹੈ। ਉਹਨਾਂ ਕਿਹਾ ਕਿ ਇਸ ਗੁਨਾਹ ਪਿਛਲੀ ਸਾਜ਼ਿਸ਼ ਦਾ ਪਤਾ ਲਾਇਆ ਜਾਣਾ ਚਾਹੀਦਾ ਹੈ ਤੇ ਇਸ ਗੁਨਾਹ ਵਾਸਤੇ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੇ।

ਸਿਰਸਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਬਾਰੇ ਤੱਥ ਤੋੜ ਮਰੋੜ ਕੇ ਪੇਸ਼ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਾਰੇ ਮਾਮਲੇ ਦੀ ਪੜਤਾਲ ਦੇ ਹੁਕਮ ਦੇਣ ਅਤੇ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਯਕੀਨੀ ਬਣਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...