November 20, 2026, 3:01 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਵਿਲੀਅਮਜ਼ ਨੂੰ ‘ਧਰਤੀ ‘ਤੇ ਵਾਪਸ ਪਰਤਣ ਮਗਰੋਂ…’...

ਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਵਿਲੀਅਮਜ਼ ਨੂੰ ‘ਧਰਤੀ ‘ਤੇ ਵਾਪਸ ਪਰਤਣ ਮਗਰੋਂ…’ PM ਮੋਦੀ ਨੇ ਸੁਨੀਤਾ ਵਿਲੀਅਮਸ ਨੂੰ ਲਿਖਿਆ ਪੱਤਰ

Published on

----------- Advertisement -----------

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੂੰ ਪੱਤਰ ਲਿਖਿਆ ਹੈ। ਪੱਤਰ ਸਾਂਝਾ ਕਰਦੇ ਹੋਏ, ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਲਗਭਗ 9 ਮਹੀਨਿਆਂ ਬਾਅਦ ਧਰਤੀ ‘ਤੇ ਪਰਤ ਰਹੀ ਹੈ। ਉਹ ਧਰਤੀ ‘ਤੇ ਵਾਪਸ ਜਾਣ ਲਈ ਰਵਾਨਾ ਹੋ ਗਈ ਹੈ। ਜਦੋਂ ਉਹ ਪੁਲਾੜ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵਾਪਸ ਪਰਤੇਗੀ ਤਾਂ ਪੂਰੀ ਦੁਨੀਆ ਉਸ ਦੇ ਅਨੁਭਵਾਂ ਨੂੰ ਜਾਣਨਾ ਚਾਹੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਨੀਤਾ ਵਿਲੀਅਮਜ਼ ਨੂੰ ਪੱਤਰ ਲਿਖ ਕੇ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ।

ਕਈ ਮਹੀਨਿਆਂ ਤੱਕ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਰਹੀ ਸੁਨੀਤਾ ਵਿਲੀਅਮਜ਼ ਨੂੰ ਲਿਖੇ ਪੱਤਰ ‘ਚ ਪੀਐੱਮ ਮੋਦੀ ਨੇ ਕਿਹਾ ਕਿ ਸਾਨੂੰ ਤੁਹਾਡੇ ਅਤੇ ਤੁਹਾਡੇ ਕੰਮ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਅਮਰੀਕਾ ਦੌਰੇ ‘ਤੇ ਗਿਆ ਸੀ ਤਾਂ ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਤੁਹਾਡੀ ਸਿਹਤ ਬਾਰੇ ਪੁੱਛਿਆ ਸੀ। ਪੀਐਮ ਮੋਦੀ ਨੇ ਲਿਖਿਆ ਕਿ 1 ਅਰਬ 40 ਕਰੋੜ ਭਾਰਤੀਆਂ ਨੂੰ ਤੁਹਾਡੀਆਂ ਉਪਲਬਧੀਆਂ ‘ਤੇ ਮਾਣ ਹੈ।

ਪੀਐਮ ਮੋਦੀ ਨੇ ਆਪਣੇ ਪੱਤਰ ਵਿੱਚ ਲਿਖਿਆ, ‘ਭਾਵੇਂ ਤੁਸੀਂ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਹੋ, ਤੁਸੀਂ ਹਮੇਸ਼ਾ ਸਾਡੇ ਦਿਲਾਂ ਦੇ ਨੇੜੇ ਰਹੇ ਹੋ। ਭਾਰਤ ਦੇ ਲੋਕ ਤੁਹਾਡੀ ਚੰਗੀ ਸਿਹਤ ਅਤੇ ਤੁਹਾਡੇ ਮਿਸ਼ਨ ਵਿੱਚ ਸਫਲਤਾ ਦੀ ਕਾਮਨਾ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਨੀਤਾ ਵਿਲੀਅਮਸ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਹਰ ਭਾਰਤੀ ਚਾਹੁੰਦਾ ਹੈ ਕਿ ਉਸ ਦੀ ਸਫਲ ਬੇਟੀ ਇੱਥੇ ਆਵੇ। ਸਾਨੂੰ ਤੁਹਾਡੀ ਮੇਜ਼ਬਾਨੀ ਕਰਕੇ ਬਹੁਤ ਖੁਸ਼ੀ ਹੋਵੇਗੀ।

ਸੁਨੀਤਾ ਵਿਲੀਅਮਜ਼ ਦੇ ਨਾਲ, ਬੈਰੀ ਵਿਲਮੋਰ ਵੀ ਪੁਲਾੜ ਵਿੱਚ ਹੈ। ਉਹ ਵੀ ਵਾਪਸ ਪਰਤ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਸ ਦੀ ਵੀ ਚੰਗੀ ਸਿਹਤ ਅਤੇ ਸਫਲਤਾ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਪੱਤਰ 1 ਮਾਰਚ ਨੂੰ ਲਿਖਿਆ ਸੀ, ਜਿਸ ਨੂੰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮੰਗਲਵਾਰ ਨੂੰ ਟਵਿੱਟਰ ‘ਤੇ ਸਾਂਝਾ ਕੀਤਾ।

ਕਰ ਕਿਹਾ ਕਿ ਜਿਵੇਂ ਕਿ ਪੂਰੀ ਦੁਨੀਆ ਸੁਨੀਤਾ ਵਿਲੀਅਮਜ਼ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੀ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਤਰ੍ਹਾਂ ਭਾਰਤ ਦੀ ਇਸ ਧੀ ਲਈ ਆਪਣੀ ਚਿੰਤਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਵੇਂ ਤੁਸੀਂ ਹਜ਼ਾਰਾਂ ਮੀਲ ਦੂਰ ਹੋ ਪਰ ਤੁਸੀਂ ਸਾਡੇ ਦਿਲਾਂ ਦੇ ਨੇੜੇ ਰਹਿੰਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...