October 26, 2026, 4:36 pm
----------- Advertisement -----------
HomeNewsBreaking Newsਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ,19 ਦਿਨਾਂ ਵਿਚ 111...

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ,19 ਦਿਨਾਂ ਵਿਚ 111 ਨਸ਼ਾ ਤਸਕਰ ਗ੍ਰਿਫਤਾਰ

Published on

----------- Advertisement -----------



ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ ਸਨ ਤਾਂ ਇਲਾਕੇ ਦੇ ਲੋਕਾਂ ਸਰਕਾਰ ਦੀ ਇਸ ਕਾਰਵਾਈ ਦੀ ਸਲਾਘਾ ਕਰਦੇ ਸੁਣਾਈ ਦਿੱਤੇ।
ਇਸ ਮੌਕੇ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੰਡੀ ਅਰਨੀਵਾਲਾ ਵਿਚ ਸਿਵਲ ਪ੍ਰਸ਼ਾਸਨ ਦੀ ਟੀਮ ਨੂੰ ਨਾਲ ਲੈਕੇ ਇਹ ਕਾਰਵਾਈ ਕੀਤੀ ਗਈ। ਇਥੇ ਰਾਣੀ ਅਤੇ ਬੱਗਾ ਨਾਂ ਦੇ ਦੋ ਜਣੇ ਭਾਈਵਾਲੀ ਵਿਚ ਨਸ਼ੇ ਦਾ ਕੰਮ ਕਰਦੇ ਸਨ ਅਤੇ ਇੰਨ੍ਹਾਂ ਖਿਲਾਫ ਮਾਮਲੇ ਵੀ ਦਰਜ ਸਨ। ਇੰਨ੍ਹਾਂ ਵੱਲੋਂ ਬਣਾਈਆਂ ਨਜਾਇਜ਼ ਉਸਾਰੀਆਂ ਨੂੰ ਅੱਜ਼ ਇੱਥੇ ਢਾਹ ਦਿੱਤਾ ਗਿਆ ਹੈ। ਰਾਣੀ ਖਿਲਾਫ ਨਸ਼ੇ ਦੀ ਤਸਕਰੀ ਬਾਰੇ ਤਿੰਨ ਪਰਚੇ ਦਰਜ ਸਨ।
ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣਨ ਲੱਗੀ ਹੈ ਅਤੇ ਲੋਕਾਂ ਤੋਂ ਵੀ ਸਾਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਦੀਆਂ ਸੂਚਨਾਵਾਂ ਨਿਡਰ ਹੋ ਕੇ ਪੁਲਿਸ ਨੂੰ ਦੇਣ ਲੱਗੇ ਹਨ ਅਤੇ ਹਰੇਕ ਸੂਚਨਾ ਦੀ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਬਰੀਕੀ ਨਾਲ ਪੜਤਾਲ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦਾ ਹੁਣ ਇਹੀ ਬੁਰਾ ਹਸ਼ਰ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ 1 ਮਾਰਚ 2025 ਤੋਂ ਸ਼ੁਰੂ ਹੋਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 19 ਦਿਨਾਂ ਵਿਚ ਨਸ਼ੇ ਦੀ ਤਸਕਰੀ ਸਬੰਧੀ 76 ਮਾਮਲੇ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਦਰਜ ਕੀਤੇ ਗਏ ਹਨ ਅਤੇ 111 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖ਼ਾ ਪਿੱਛੇ ਭੇਜਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਲੋਕਾਂ ਤੋਂ ਹੈਰੋਇਨ 2.383 ਕਿਲੋ, ਪ੍ਰੇਗਾ ਕੈਪਸੂਲ 575585, ਨਸ਼ੀਲੀਆਂ ਗੋਲੀਆਂ 23279, ਪੋਸਤ 7.500 ਕਿਲੋਗ੍ਰਾਮ ਅਤੇ  ਡਰੱਗ ਮਨੀ 52000 ਰੁਪਏ ਬਰਾਮਦ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਅੱਜ ਦੋਸ਼ੀਆਂ ਦੇ ਮਕਾਨ ਢਾਹੁਣ ਦੀ ਕਾਰਵਾਈ ਤੋਂ ਪਹਿਲਾਂ ਵੀ ਜ਼ਿਲ੍ਹੇ ਵਿਚ ਅਜਿਹੀ ਹੀ ਇਕ ਹੋਰ ਕਾਰਵਾਈ ਵਿਚ ਇਕ ਤਸਕਰ ਦੇ ਮਕਾਨ ਨੂੰ ਢਾਹਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...