November 18, 2026, 12:51 pm
----------- Advertisement -----------
HomeNewsBreaking Newsਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

Published on

----------- Advertisement -----------


SHARE

ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਹਿਮਾਲਈ ਮੰਦਰਾਂ ਅਤੇ ਸਿੱਖ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਇੱਛੁਕ ਸ਼ਰਧਾਲੂ ਹੁਣ ਉੱਤਰਾਖੰਡ ਟੂਰਿਜ਼ਮ ਵਿਕਾਸ ਪਰਿਸ਼ਦ ਦੀ ਵੈਬਸਾਈਟ (registrationandtouristcare.uk.gov.in) ਰਾਹੀਂ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਚਾਰਧਾਮ ਯਾਤਰਾ 30 ਅਪ੍ਰੈਲ ਨੂੰ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਗੰਗੋਤਰੀ ਅਤੇ ਯਮੁਨੋਤਰੀ ਮੰਦਰਾਂ ਦੇ ਕਿਵਾੜ ਖੁਲ੍ਹਣ ਨਾਲ ਸ਼ੁਰੂ ਹੋਵੇਗੀ।

ਕੇਦਾਰਨਾਥ (ਰੁਦ੍ਰਪ੍ਰਯਾਗ ਜ਼ਿਲ੍ਹਾ) 2 ਮਈ ਨੂੰ
ਬਦਰੀਨਾਥ 4 ਮਈ ਨੂੰ
ਹੇਮਕੁੰਟ ਸਾਹਿਬ (ਚਮੋਲੀ ਜ਼ਿਲ੍ਹਾ) 25 ਮਈ ਨੂੰ
ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।

ਰਜਿਸਟ੍ਰੇਸ਼ਨ ਕਿਵੇਂ ਕਰੀਏ?

uttarakhandtourism.gov.in ਵੈਬਸਾਈਟ ‘ਤੇ ਜਾਓ।

ਆਪਣਾ ਨਾਮ, ਪਤਾ, ਮੋਬਾਈਲ ਨੰਬਰ ਆਦਿ ਭਰ ਕੇ ਸਾਈਨਅੱਪ ਕਰੋ।

ਜੇਕਰ ਤੁਸੀਂ ਪਹਿਲਾਂ ਵੀ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕੀਤੀ ਹੈ, ਤਾਂ ਤੁਸੀਂ OTP ਜਾਂ ਪਾਸਵਰਡ ਰਾਹੀਂ ਲੌਗਇਨ ਕਰ ਸਕਦੇ ਹੋ।

ਲੌਗਇਨ ਕਰਨ ਤੋਂ ਬਾਅਦ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕਰੋ।

ਤੁਸੀਂ WhatsApp ਰਾਹੀਂ ਵੀ ਰਜਿਸਟ੍ਰੇਸ਼ਨ ਕਰ ਸਕਦੇ ਹੋ।

+91 8394833833 ‘ਤੇ “Yatra” ਲਿਖ ਕੇ ਭੇਜੋ।

ਜੋ ਹਦਾਇਤਾਂ ਮਿਲਣ, ਉਨ੍ਹਾਂ ਦੀ ਪਾਲਣਾ ਕਰਕੇ ਰਜਿਸਟ੍ਰੇਸ਼ਨ ਪੂਰਾ ਕਰੋ।

“Tourist Care Uttarakhand” ਐਪ ਰਾਹੀਂ ਵੀ ਰਜਿਸਟ੍ਰੇਸ਼ਨ ਹੋ ਸਕਦਾ ਹੈ।

ਆਫਲਾਈਨ ਰਜਿਸਟ੍ਰੇਸ਼ਨ

ਹਰਿਦੁਆਰ ਅਤੇ ਰਿਸ਼ੀਕੇਸ਼ ਵਿਖੇ ਯਾਤਰੀ ਰਜਿਸਟ੍ਰੇਸ਼ਨ ਦਫ਼ਤਰ ਜਾਂ ਟ੍ਰਾਂਜ਼ਿਟ ਕੈਂਪ ‘ਚ ਜਾ ਕੇ ਆਫਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਸਬੰਧਤ ਦਫ਼ਤਰ ‘ਚ ਜਾ ਕੇ, ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...