November 18, 2026, 3:05 am
----------- Advertisement -----------
HomeNewsBreaking Newsਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ,...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

Published on

----------- Advertisement -----------

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਵਿਰੁਧ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਅਤੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਸਟਰਮਾਈਂਡ ਭਗਵਾਨਪੁਰੀਆ ਨੂੰ ਪੀਆਈਟੀ-ਐਨਡੀਪੀਐਸ ਐਕਟ (1988) ਦੇ ਤਹਿਤ ਘੱਟੋ-ਘੱਟ ਇੱਕ ਸਾਲ ਲਈ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ। ਸ਼ਨੀਵਾਰ ਸ਼ਾਮ ਨੂੰ, ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਦੀ ਉੱਚ-ਸੁਰੱਖਿਆ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿਚ ਤਬਦੀਲ ਕਰ ਦਿਤਾ ਗਿਆ।

ਗੁਰਦਾਸਪੁਰ ਦੇ ਭਗਵਾਨਪੁਰ ਪਿੰਡ ਦਾ ਰਹਿਣ ਵਾਲਾ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਲੰਬੇ ਸਮੇਂ ਤੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹਿੰਸਕ ਘਟਨਾਵਾਂ ਵਿੱਚ ਸ਼ਾਮਲ ਹੈ। ਉਹ 128 ਅਪਰਾਧਿਕ ਮਾਮਲਿਆਂ ਵਿਚ ਦੋਸ਼ੀ ਹੈ, ਜਿਨ੍ਹਾਂ ਵਿੱਚੋਂ 12 ਮਾਮਲੇ  NDPS ਐਕਟ ਅਧੀਨ ਦਰਜ ਹਨ। ਜੇਲ੍ਹ ਵਿੱਚ ਰਹਿੰਦਿਆਂ ਵੀ, ਉਹ ਆਪਣੇ ਗਿਰੋਹ ਨੂੰ ਚਲਾਉਂਦਾ ਰਿਹਾ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਕਤਲ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦਿੰਦਾ ਰਿਹਾ।

ਸੂਤਰਾਂ ਅਨੁਸਾਰ, ਐਨਸੀਬੀ ਨੂੰ ਭਗਵਾਨਪੁਰੀਆ ਦੀ ਜੇਲ੍ਹ ਤੋਂ ਸਿੰਡੀਕੇਟ ਦੇ ਕੰਮ ਕਰਨ ਦੇ ਪੁਖਤਾ ਸਬੂਤ ਮਿਲੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਉਸਨੇ ਆਪਣੇ ਗਿਰੋਹ ਨੂੰ ਤਸਕਰੀ ਕੀਤੇ ਮੋਬਾਈਲ ਫੋਨਾਂ ਅਤੇ ਏਨਕ੍ਰਿਪਟਡ ਮੈਸੇਜਿੰਗ ਐਪਸ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ, ਹਥਿਆਰਾਂ ਦੀ ਸਪਲਾਈ ਅਤੇ ਕਤਲਾਂ ਦੀ ਯੋਜਨਾ ਬਣਾਉਣ ਦੇ ਆਦੇਸ਼ ਦਿੱਤੇ ਸਨ। ਭਗਵਾਨਪੁਰੀਆ ਦਾ ਨੈੱਟਵਰਕ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਕਰਦਾ ਸੀ।

ਐਨਸੀਬੀ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਉਹ ਕੈਨੇਡਾ ਅਤੇ ਅਮਰੀਕਾ ਵਿਚ ਡਰੱਗ ਮਾਫੀਆ ਨਾਲ ਸਿੱਧੇ ਸੰਪਰਕ ਵਿਚ ਸੀ। ਉਸ ਨੇ ਆਪਣੇ ਗੁੰਡਿਆਂ ਨੂੰ ਨਵੇਂ ਤਸਕਰੀ ਰੂਟਾਂ ਬਾਰੇ ਜਾਣਕਾਰੀ ਦੇਣ ਲਈ ਮੋਬਾਈਲ ਫ਼ੋਨ ਅਤੇ ਡਿਜੀਟਲ ਤਰੀਕਿਆਂ ਦੀ ਵਰਤੋਂ ਕੀਤੀ। ਭਗਵਾਨਪੁਰੀਆ ਵਲੋਂ ਜੇਲ੍ਹ ਵਿਚ ਅਪਰਾਧ ਕਰਨ ਦੀਆਂ ਰਿਪੋਰਟਾਂ ਨੇ ਸੁਰਖਿਆ ਏਜੰਸੀਆਂ ਨੂੰ ਸੁਚੇਤ ਕਰ ਦਿਤਾ। 21 ਮਾਰਚ, 2025 ਨੂੰ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ (ਪੀਆਈਟੀ-ਐਨਡੀਪੀਐਸ) ਦੁਆਰਾ ਜਾਰੀ ਕੀਤੇ ਗਏ ਆਦੇਸ਼ ਤੋਂ ਬਾਅਦ, ਐਨਸੀਬੀ ਨੇ ਉਸਨੂੰ ਪੰਜਾਬ ਤੋਂ ਦੂਰ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ।

ਸ਼ਨੀਵਾਰ ਸ਼ਾਮ ਨੂੰ ਐਨਸੀਬੀ ਅਤੇ ਪੰਜਾਬ ਪੁਲਿਸ ਦੀ ਇਕ ਵਿਸ਼ੇਸ਼ ਟੀਮ ਉਸ ਨੂੰ ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਜੇਲ ਤੋਂ ਬਾਹਰ ਕੱਢ ਕੇ ਸਖ਼ਤ ਸੁਰੱਖਿਆ ਵਿਚਕਾਰ ਚੰਡੀਗੜ੍ਹ ਹਵਾਈ ਅੱਡੇ ’ਤੇ ਲੈ ਗਈ। ਇੱਥੋਂ ਉਸ ਨੂੰ ਤੁਰਤ ਉਡਾਣ ਰਾਹੀਂ ਸਿਲਚਰ ਭੇਜ ਦਿਤਾ ਗਿਆ। ਐਨਸੀਬੀ ਅਤੇ ਹੋਰ ਸੁਰੱਖਿਆ ਏਜੰਸੀਆਂ ਹੁਣ ਭਗਵਾਨਪੁਰੀਆ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਤਿਆਰ ਹੋ ਗਈਆਂ ਹਨ। ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਜੇਲ ਤੋਂ ਉਸ ਦੀਆਂ ਚੱਲ ਰਹੀਆਂ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਸਰਹੱਦ ਪਾਰ ਤਸਕਰੀ ਨਾਲ ਸਬੰਧਤ ਨਵੇਂ ਲਿੰਕਾਂ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...