July 30, 2026, 4:33 am
----------- Advertisement -----------
HomeNewsBreaking News ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ...

 ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਓ.

Published on

----------- Advertisement -----------


ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ।

ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ  ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਦੇ ਨਵੇਂ ਬਿਜਲੀ ਘਰ ਦਾ ਕੰਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ ਕਿ 66ਕੇ.ਵੀ ਸਬ-ਸਟੇਸ਼ਨ ਮਿਰਜ਼ੇ ਕੇ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਗਰਿੱਡ ਸਬ-ਸਟੇਸ਼ਨ ਨੂੰ ਚਲਾਉਣ ਲਈ 220 ਕੇ.ਵੀ  ਤੋਂ 66ਕੇ.ਵੀ ਮਿਰਜ਼ੇ ਕੇ ਤੱਕ ਕੁੱਲ 10.793 ਸਰਕਟ ਕਿਲੋਮੀਟਰ ਲਾਈਨ ਦੀ ਉਸਾਰੀ ਕੀਤੀ ਜਾ ਰਹੀ ਹੈ। 66ਕੇ.ਵੀ ਸਬ-ਸਟੇਸ਼ਨ ਮਿਰਜ਼ੇ ਕੇ ਦਾ ਸਿਵਲ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ ਅਤੇ ਲਾਈਨ ਉਸਾਰੀ ਦਾ ਕੰਮ ਵਰਕ ਆਰਡਰ ਨੰਬਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਲੋੜੀਂਦਾ ਟਾਵਰ ਮਟੀਰੀਅਲ ਸਬੰਧਤ ਪੀਐਸਪੀਸੀਐਲ ਸਟੋਰ ਤੋਂ ਜਾਰੀ ਕਰਵਾਉਣ ਉਪਰੰਤ ਟਰਾਂਸਮਿਸ਼ਨ ਲਾਈਨ ਦੇ ਕੁੱਲ 50 ਨੰਬਰ ਟਾਵਰਾਂ ਦੇ ਸਟੱਬਾਂ ਵਿੱਚੋਂ 15 ਨੰਬਰ ਟਾਵਰਾਂ ਦੇ ਸਟੱਬ ਹੁਣ ਤੱਕ ਪੂਰੇ ਹੋ ਚੁੱਕੇ ਹਨ। ਟਰਾਂਸਮਿਸ਼ਨ ਲਾਈਨ ਦਾ ਬਕਾਇਆ ਕੰਮ ਕਣਕ ਦੀ ਕਟਾਈ ਤੋਂ ਬਾਅਦ ਲਗਭਗ 15 ਜੂਨ ਤੱਕ ਪੂਰਾ ਹੋ ਜਾਵੇਗਾ ਅਤੇ 66 ਕੇ.ਵੀ ਸਬ-ਸਟੇਸ਼ਨ ਦੇ 31 ਜੁਲਾਈ 2025 ਤੱਕ ਚਾਲੂ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...