November 18, 2026, 12:03 pm
----------- Advertisement -----------
HomeNewsBreaking Newsਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ...

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

Published on

----------- Advertisement -----------



1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ

ਚੰਡੀਗੜ੍ਹ, 26 ਮਾਰਚ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਸ ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...