November 13, 2026, 6:56 pm
----------- Advertisement -----------
HomeNewsਸੰਯੁਕਤ ਸਮਾਜ ਮੋਰਚੇ ਦੀ ਲੜਾਈ ਪੰਜਾਬ ਦੇ ਵਿਕਾਸ ਲਈ: ਰਵਨੀਤ ਬਰਾੜ

ਸੰਯੁਕਤ ਸਮਾਜ ਮੋਰਚੇ ਦੀ ਲੜਾਈ ਪੰਜਾਬ ਦੇ ਵਿਕਾਸ ਲਈ: ਰਵਨੀਤ ਬਰਾੜ

Published on

----------- Advertisement -----------

ਮੋਹਾਲੀ: ਸੰਯੁਕਤ ਸਮਾਜ ਮੋਰਚਾ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਤਕੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੜਾਈ ਸਿਰਫ਼ ਸੱਤਾ ਤੇ ਕਾਬਜ਼ ਹੋਣ ਦੀ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ।

ਮੋਹਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਕੰਬਾਲਾ, ਕੰਬਾਲੀ, ਸਿਆਓਂ, ਪੱਤੋਂ ਅਤੇ ਸ਼ਹਿਰੀ ਖੇਤਰਾਂ ਫੇਸ 5,6,9 ਵਿੱਚ ਚੋਣ ਪ੍ਰਚਾਰ ਦੌਰਾਨ ਬਰਾਡ਼ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੂਰਖ ਬਣਾਉਣ ਦੀ ਭਰਪੂਰ ਕੋਸ਼ਿਸ਼ ਕਰ ਰਹੇ ਹਨ। ਕਿਤੇ ਕੋਈ ਗਾਰੰਟੀਆਂ ਵੰਡ ਰਿਹਾ ਹੈ, ਕਿਤੇ ਕੋਈ ਆਪਣੇ ਐਲਾਨਾਂ ਨੂੰ ਹੀ ਕੰਮ ਦੱਸ ਰਿਹਾ ਹੈ ਅਤੇ ਕਿਤੇ ਕੋਈ ਪਾਰਟੀ ਆਪਣੇ ਵੇਲੇ ਆਪਣੇ ਕਾਰਜਕਾਲ ਦੇ ਕੁਕਰਮਾਂ ਨੂੰ ਛੁਪਾ ਕੇ ਪੰਥ ਦੇ ਨਾਮ ਤੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਲੱਗੀ ਹੋਈ ਹੈ।ਬਰਾੜ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਲੋਕ ਕਿਸੇ ਤੀਜੇ ਬਦਲ ਨੂੰ ਪਰਖਣ ਦੇ ਰੌਂਅ ਵਿੱਚ ਦਿਖਾਈ ਦੇ ਰਹੇ ਹਨ।

ਰਵਨੀਤ ਬਰਾਡ਼ ਨੇ ਅੱਗੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੇ ਵਿਕਾਸ ਦੀ ਥਾਂ ਵਿਨਾਸ਼ ਹੀ ਕੀਤਾ ਹੈ। ਪੂਰੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਭ੍ਰਿਸ਼ਟਾਚਾਰ ਕਰਨ ਦੇ ਸਾਰੇ ਰਿਕਾਰਡ ਵੀ ਸਿੱਧੂ ਭਰਾਵਾਂ ਨੇ ਤੋੜ ਦਿੱਤੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨਵੇਂ ਨਵੇਂ ਆਮ ਆਦਮੀ ਪਾਰਟੀ ਵਿੱਚ ਆਏ ਕੁਲਵੰਤ ਸਿੰਘ ਤੇ ਤੰਜ ਕਰਦਿਆਂ ਕਿਹਾ ਕਿ ਕੁਲਵੰਤ ਸਿੰਘ ਜੋ ਕਿ ਸ਼ਹਿਰ ਦਾ ਮੇਅਰ ਹੁੰਦੇ ਹੋਏ ਐਮਸੀ ਦੀਆਂ ਵੋਟਾਂ ਵਿਚ ਵੀ ਹਾਰ ਜਾਵੇ ਉਸ ਦੇ ਵਿਧਾਇਕ ਬਣਨ ਦੀ ਕਾਬਲੀਅਤ ਤੇ ਸ਼ੱਕ ਪੈਦਾ ਹੁੰਦਾ ਹੈ।

ਅਖੀਰ ਵਿੱਚ ਬਰਾੜ ਨੇ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਤੇ ਵੀ ਸਵਾਲ ਉਠਾਇਆ ਕਿ ਉਹ ਦੱਸਣ ਕਿ ਉਨ੍ਹਾਂ ਦੀ ਅੱਜ ਤੱਕ ਮੋਹਾਲੀ ਹਲਕੇ ਲਈ ਕੀ ਦੇਣ ਹੈ। ਬਰਾੜ ਨੇ ਅਕਾਲੀ ਦਲ ਦੇ ਮੋਹਾਲੀ ਵਿਚਲੇ ਅਹੁਦੇਦਾਰਾਂ ਤੇ ਤੰਜ ਕਰਦਿਆਂ ਕਿਹਾ ਕਿ ਅਕਾਲੀ ਦਲ ਮੋਹਾਲੀ ਵਿੱਚ ਪਹਿਲਾਂ ਆਪਣੀਆਂ ਆਪਸੀ ਧੜੇਬੰਦੀ ਵਿੱਚੋਂ ਨਿਕਲ ਲਵੇ ਉਸ ਤੋਂ ਬਾਅਦ ਹੀ ਜਿੱਤ ਦੇ ਸੁਪਨੇ ਵੇਖੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...