November 18, 2026, 11:56 am
----------- Advertisement -----------
HomeNewsBreaking Newsਵਿਧਾਨ ਸਭਾ ‘ਚ LOP ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ

ਵਿਧਾਨ ਸਭਾ ‘ਚ LOP ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਮਤਾ ਪਾਸ

Published on

----------- Advertisement -----------

ਪੰਜਾਬ ਵਿਧਾਨ ਸਭਾ ਵਿੱਚ LOP ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਬਾਰੇ ਦਿੱਤੇ ਗਏ ਬਿਆਨ ਕਾਰਨ ਸਦਨ ਵਿੱਚ ਮਾਹੌਲ ਫਿਰ ਗਰਮਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਬਾਜਵਾ ਤੋਂ ਆਪਣੇ ਬਿਆਨ ਲਈ ਮੁਆਫੀ ਮੰਗਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ ਬਿਆਨ ਸਮੁੱਚੀ ਕਾਂਗਰਸ ਦਾ ਹੈ ਜਾਂ ਕੇਵਲ ਪ੍ਰਤਾਪ ਸਿੰਘ ਬਾਜਵਾ ਦੇ ਨਿੱਜੀ ਵਿਚਾਰ ਹਨ? ‘ਆਪ’ ਵਿਧਾਇਕਾਂ ਨੇ ਇਸ ਬਿਆਨ ਖ਼ਿਲਾਫ਼ ਨਿੰਦਾ ਮਤਾ ਪੇਸ਼ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਨਿੰਦਾ ਮਤਾ ਪੇਸ਼ ਕੀਤਾ। ਹੱਥ ਖੜ੍ਹੇ ਕਰਕੇ ਵੋਟਿੰਗ ਹੋਈ ਤੇ ਨਿੰਦਾ ਮਤਾ ਪਾਸ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਮੈਂਬਰਾਂ ਵੱਲੋਂ ਸਦਨ ਵਿੱਚ ਕਾਫੀ ਜ਼ਿਆਦਾ ਹੰਗਾਮਾ ਕੀਤਾ ਗਿਆ ਅਤੇ ਵਾਕ ਆਊਟ ਕਰ ਦਿੱਤਾ ਗਿਆ। ਦੱਸਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਹੋਇਆਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਉੱਤੇ ਤੰਜ ਕੱਸਿਆ ਅਤੇ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੀ ਸਾਫ਼ ਸਫ਼ਾਈ ਲਈ ਪੰਜਾਬ ਸਰਕਾਰ ਨੂੰ ਥਾਪਰ ਮਾਡਲ ਨੂੰ ਅਪਣਾਉਣ ਦੀ ਲੋੜ ਹੈ ਜਾਂ ਫਿਰ PEC (ਪੇਕ) ਰਾਹੀਂ ਨਵੀਂ ਪ੍ਰਣਾਲੀ ਨਾਲ ਕਾਰਜ ਕਰਨ ਦੀ ਜ਼ਰੂਰਤ ਹੈ। ਇਹ ਛੱਪੜਾਂ ਦੀ ਸਫ਼ਾਈ ਕਰਨ ਲਈ ਸੀਚੇਵਾਲ ਮਾਡਲ ਅਪਣਾ ਰਹੇ ਹਨ, ਸੀਚੇਵਾਲ ਕੋਈ ਇੰਜੀਨੀਅਰ ਨਹੀਂ ਹਨ। ਇੱਥੇ ਤੱਕ ਕੀ ਬਾਜਵਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਠੇਕੇਦਾਰ ਤੱਕ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਵਿਧਾਨ ਸਭਾ ਵਿੱਚ ਮਹੌਲ ਕਾਫੀ ਜ਼ਿਆਦਾ ਗਰਮਾ ਗਿਆ ਸੀ। ਸੱਤਾ ਧਿਰ ਵੱਲੋਂ ਬੀਤੇ ਦਿਨ ਹੀ ਬਾਜਵਾ ਨੂੰ ਆਪਣੇ ਵੱਲੋਂ ਦਿੱਤੇ ਇਸ ਬਿਆਨ ਉੱਤੇ ਮੁਆਫੀ ਮੰਗਣ ਬਾਰੇ ਵੀ ਆਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...