November 18, 2026, 11:47 am
----------- Advertisement -----------
HomeNewsBreaking Newsਪੰਜਾਬ ’ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ

ਪੰਜਾਬ ’ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ

Published on

----------- Advertisement -----------

ਪੰਜਾਬ ਵਿਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਜ਼ੋਨ ਵਾਈਸ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਹੋਵੇਗੀ ਤੇ ਇਸ ਲਈ ਨਹਿਰਾਂ, ਖਾਲ੍ਹਾਂ ਤੇ ਟਿਊਬਲਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ ‘ਚ ਮਾਪੇ-ਅਧਿਆਮਕ ਮਿਲਣੀ ਵਿਚ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

ਮਾਨ ਨੇ ਕਿਹਾ ਕਿ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ। 6-6 ਜਾਂ 7-7 ਜ਼ਿਲ੍ਹਿਆਂ ਦੇ 4 ਜ਼ੋਨ ਬਣਾਏ ਜਾਣਗੇ, ਜਿਨ੍ਹਾਂ ਵਿਚ ਵੱਖ-ਵੱਖ ਤਾਰੀਖਾਂ ‘ਤੇ ਝੋਨੇ ਦੀ ਬਿਜਾਈ ਹੋਵੇਗੀ। ਇਸ ਤਰ੍ਹਾਂ ਇਹ ਸੀਜ਼ਨ ਲੰਮਾ ਚੱਲੇਗਾ ਜਿਸ ਦਾ ਸਭ ਨੂੰ ਫ਼ਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਵਾਰ ਹਾਈਬ੍ਰੀਡ ਬੀਜਾਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਜਾਵੇਗੀ। ਅਸੀਂ ਕਿਸਾਨਾਂ ਨੂੰ ਅਸਲੀ ਬੀਜ (ਪੀ.ਆਰ. 126, 127, 128 ਅਤੇ 129) ਮੁਹੱਈਆ ਕਰਾਵਾਂਗੇ । ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬਿਜਲੀ 16-17 ਜੂਨ ਤੋਂ ਸ਼ੁਰੂ ਹੁੰਦੀ ਸੀ, ਜਿਸ ਕਾਰਨ ਸੀਜ਼ਨ ਅਕਤੂਬਰ ਦੇ ਪਹਿਲੇ ਹਫ਼ਤੇ ਤਕ ਚਲਾ ਜਾਂਦਾ ਸੀ, ਪਰ ਉਦੋਂ ਤਕ ਨਮੀ ਦੀ ਮਾਤਰਾ ਵੱਧ ਜਾਂਦੀ ਹੈ। FCI ਦੇ ਨਿਰਧਾਰਤ ਮਾਪਦੰਡਾਂ ਮੁਤਾਬਕ ਨਮੀ ਦਾ ਪੱਧਰ 18 ਫ਼ੀਸਦੀ ਹੈ। ਇਸ ਲਈ ਇਸ ਵਾਰ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਬਿਜਲੀ ਅਤੇ ਪਾਣੀ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...