November 17, 2026, 7:29 pm
----------- Advertisement -----------
HomeNewsBreaking Newsਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ...

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

Published on

----------- Advertisement -----------



ਚੰਡੀਗੜ੍ਹ, 28 ਮਾਰਚ:ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ ਦੇ ਨਾਲ ਇੱਥੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਅਤੇ ਸੰਯੁਕਤ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਸਾਹਮਣੇ ਆਈ ਤਾਂ ਸਬੰਧਿਤ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ. ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ (ਸੀ.ਏ.ਓ.) ਨੂੰ ਨਰਮੇ ਦੇ ਨਕਲੀ ਬੀਜਾਂ ਦੇ ਉਤਪਾਦਨ ਅਤੇ ਵੰਡ ਵਿੱਚ ਸ਼ਾਮਲ ਲੋਕਾਂ ਵਿਰੁੱਧ ਤੇਜ਼ੀ ਨਾਲ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਇਸ ਤੋਂ ਇਲਾਵਾ ਸ਼ੱਕੀ ਗੋਦਾਮਾਂ ਅਤੇ ਦੁਕਾਨਾਂ ‘ਤੇ ਛਾਪੇਮਾਰੀ ਕਰਨ, ਬੀਜਾਂ ਦੇ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਅਤੇ ਇਸ ਨਾਜਾਇਜ਼ ਕੰਮ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸ. ਖੁੱਡੀਆਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਗੁਆਂਢੀ ਰਾਜਾਂ ਤੋਂ ਨਕਲੀ ਬੀਜਾਂ ਦੇ ਪ੍ਰਵੇਸ਼ ‘ਤੇ ਬਾਜ਼ ਅੱਖ ਰੱਖਣ ਅਤੇ ਇਸ ਨੂੰ ਰੋਕਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਾਰਕੀਟ ਵਿੱਚ ਝੋਨੇ ਅਤੇ ਕਪਾਹ ਦੇ ਸਿਰਫ਼ ਪ੍ਰਮਾਣਿਤ ਅਤੇ ਅਧਿਕਾਰਤ ਬੀਜ ਹੀ ਕਿਸਾਨਾਂ ਲਈ ਉਪਲਬਧ ਹੋਣੇ ਚਾਹੀਦੇ ਹਨ।

ਫਸਲਾਂ ਦੀ ਖ਼ਰਾਬੀ, ਵਿੱਤੀ ਨੁਕਸਾਨ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਸਮੁੱਚੀ ਗਿਰਾਵਟ ਦਾ ਕਾਰਨ ਬਣਨ ਵਾਲੇ ਨਕਲੀ ਬੀਜਾਂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਗੱਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਅਤੇ  ਉਨ੍ਹਾਂ ਨੂੰ ਅਧਿਕਾਰਤ ਡੀਲਰਾਂ ਤੋਂ ਪੀਏਯੂ ਦੁਆਰਾ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜ ਹੀ ਖਰੀਦਣ ਲਈ ਉਤਸ਼ਾਹਿਤ ਕਰਨ ਲਈ ਕਿਹਾ।

ਖੇਤੀਬਾੜੀ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿੱਤੀ ਸਾਲ 2024-25 ਵਿੱਚ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਵਿਭਾਗ ਨੇ 4465 ਕੀਟਨਾਸ਼ਕਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 116 ਗੈਰਮਿਆਰੀ ਪਾਏ ਗਏ ਸਨ। ਨਤੀਜੇ ਵਜੋਂ, 116 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਪੰਜ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ 3592 ਖਾਦ ਦੇ ਨਮੂਨੇ ਲਏ  ਗਏ ਸਨ, ਜਿਨ੍ਹਾਂ ਵਿੱਚੋਂ 96 ਗੈਰਮਿਆਰੀ ਪਾਏ ਗਏ ਸਨ, ਜਿਸ ਕਾਰਨ 102 ਲਾਇਸੈਂਸ ਰੱਦ ਕੀਤੇ ਗਏ ਅਤੇ ਅੱਠ ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਬੀਜਾਂ ਦੇ 5218 ਨਮੂਨੇ ਲਏ ਗਏ ਸਨ, ਅਤੇ 137 ਗੁਣਵੱਤਾ ਜਾਂਚ ਵਿੱਚ ਅਸਫਲ ਰਹੇ ਸਨ, ਤੇ ਉਹਨਾਂ ‘ਤੇ ਢੁੱਕਵੀਂ ਕਾਰਵਾਈ ਕੀਤੀ ਗਈ।

ਖੇਤੀਬਾੜੀ ਮੰਤਰੀ ਨੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਜ਼ਿਲ੍ਹਿਆਂ ਦੀਆਂ ਖਾਲੀ ਅਸਾਮੀਆਂ ਅਤੇ ਤਰੱਕੀਆਂ ਦੇ ਕੇਸ ਜਲਦੀ ਤੋਂ ਜਲਦੀ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਿਭਾਗ ਨੂੰ ਹੋਰ ਮਜ਼ਬੂਤ ਕਰਕੇ ਕਾਰਜ ਕੁਸ਼ਲਤਾ ਵਧਾਈ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...