August 9, 2026, 9:33 am
----------- Advertisement -----------
HomeNewsBreaking News1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ...

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------


ਚੰਡੀਗੜ੍ਹ, 31 ਮਾਰਚ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...