April 30, 2026, 2:33 pm
----------- Advertisement -----------
HomeNewsBreaking Newsਚੰਡੀਗੜ੍ਹ ਪੁਲਿਸ ਕਰੇਗੀ ਕਰਨਲ ਬਾਠ ਕੇਸ ਦੀ ਜਾਂਚ, ਹਾਈ ਕੋਰਟ ਨੇ 4...

ਚੰਡੀਗੜ੍ਹ ਪੁਲਿਸ ਕਰੇਗੀ ਕਰਨਲ ਬਾਠ ਕੇਸ ਦੀ ਜਾਂਚ, ਹਾਈ ਕੋਰਟ ਨੇ 4 ਮਹੀਨਿਆਂ ‘ਚ ਜਾਂਚ ਪੂਰੀ ਕਰਨ ਦੇ ਦਿੱਤੇ ਆਦੇਸ਼

Published on

----------- Advertisement -----------

ਪਟਿਆਲਾ ਵਿਖੇ ਆਰਮੀ ਕਰਨਲ ਪੁਸ਼ਪਿੰਦਰ ਬਾਠ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋ ਰਹੀ ਹੈ। ਹਾਈਕੋਰਟ ਵੱਲੋਂ ਮਾਮਲੇ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਕੋਰਟ ਨੇ ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੂੰ ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਾਂਚ ਟੀਮ ਦਾ ਗਠਨ 3 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਅੱਜ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਕਿਉਂ ਨਹੀਂ ਸੌਂਪੀ ਜਾਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ, ਨਹੀਂ ਤਾਂ ਉਹ ਖੁਦ ਹੁਕਮ ਜਾਰੀ ਕਰੇਗੀ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ SIT ਬਣਾਈ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਦਰਜ ਕੀਤੇ ਸਨ, ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਪਾਠਕ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...