November 18, 2026, 8:43 am
----------- Advertisement -----------
HomeNewsBreaking Newsਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਹੋਣ ਜਾ ਰਹੀ ‘ਗੇਅ ਪਰੇਡ’

ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਹੋਣ ਜਾ ਰਹੀ ‘ਗੇਅ ਪਰੇਡ’

Published on

----------- Advertisement -----------

 27 ਅਪ੍ਰੈਲ ਨੂੰ ਗੁਰੂ ਕਿ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਅਤੇ ਨਿਹੰਗ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਗੁਰੂਆਂ ਦੀ ਇਸ ਨਗਰੀ ਵਿੱਚ ਅਜਿਹੀ ਪਰੇਡ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਕਿਸੇ ਵੀ ਘਟਨਾ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਮਿਲੀ ਜਾਣਕਾਰੀ ਅਤੇ ਵਾਇਰਲ ਵੀਡੀਓ ਅਨੁਸਾਰ ਇਹ ਪਰੇਡ 27 ਅਪ੍ਰੈਲ ਨੂੰ ਸ਼ਾਮ 5 ਵਜੇ ਰੋਜ਼ ਗਾਰਡਨ ਵਿੱਚ ਹੋਵੇਗੀ। ਸਿੱਖ ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਸਿੱਖ ਧਰਮ ਦਾ ਪਵਿੱਤਰ ਸ਼ਹਿਰ ਹੈ ਅਤੇ ਇਹ ਸ਼ਹਿਰ ਸ੍ਰੀ ਹਰਿਮੰਦਰ ਸਾਹਿਬ ਵਰਗੇ ਧਾਰਮਿਕ ਵਿਰਸੇ ਨਾਲ ਜੁੜਿਆ ਹੋਇਆ ਹੈ। ਅਜਿਹੇ ‘ਚ ਅਜਿਹੀਆਂ ਪਰੇਡਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ।

ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਕਿਹਾ ਹੈ ਕਿ ਧਾਰਮਿਕ ਸ਼ਹਿਰ ਵਿੱਚ ਅਜਿਹੇ ਸਮਾਗਮ ਨਹੀਂ ਹੋਣ ਦਿੱਤੇ ਜਾਣਗੇ। ਸਿੱਖ ਕੌਮ ਪਹਿਲਾਂ ਵੀ ਅੰਮ੍ਰਿਤਸਰ ਵਰਗੇ ਸ਼ਹਿਰ ਦੀ ਪਵਿੱਤਰਤਾ ਲਈ ਖੜ੍ਹੀ ਰਹੀ ਹੈ ਅਤੇ ਹੁਣ ਵੀ ਖੜ੍ਹੀ ਹੈ। ਬਿਹਤਰ ਹੋਵੇਗਾ ਜੇਕਰ ਪ੍ਰਸ਼ਾਸਨ ਅੱਗੇ ਆ ਕੇ ਇਸ ਪ੍ਰੋਗਰਾਮ ਨੂੰ ਅੰਮ੍ਰਿਤਸਰ ਵਿੱਚ ਹੋਣ ਤੋਂ ਰੋਕੇ। ਜੇਕਰ ਇਹ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਵੀ ਘਟਨਾ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਸਮਾਗਮ ਕਰਵਾਉਣ ਦੀ ਮਨਜ਼ੂਰੀ ਰੱਦ ਨਾ ਕੀਤੀ ਤਾਂ ਉਹ ਸੜਕਾਂ ’ਤੇ ਆ ਕੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਪ੍ਰਾਈਡ ਮਾਰਚ ਦੇ ਪ੍ਰਬੰਧਕਾਂ ਵੱਲੋਂ ਜਾਰੀ ਵੀਡੀਓ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਗਰਾਮ ਪਿਆਰ, ਸਮਾਨਤਾ ਅਤੇ ਸ਼ਮੂਲੀਅਤ ਦਾ ਪ੍ਰਤੀਕ ਹੈ। ਇਹ ਪਰੇਡ ਸਮਾਜ ਦੇ ਹਰ ਵਰਗ ਨੂੰ ਮੰਨਣ ਅਤੇ ਬਰਾਬਰ ਦੇ ਹੱਕ ਦੇਣ ਦੀ ਗੱਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...