November 18, 2026, 9:16 am
----------- Advertisement -----------
HomeNewsBreaking Newsਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ...

ਬਿਨਾਂ ਕਿਸੇ ਧਾਰਮਿਕ ਸਮਾਗਮ ਤੋਂ ਬਾਬਾ ਟੇਕ ਸਿੰਘ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹੋਈ ਤਾਜਪੋਸ਼ੀ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰੀਬ ਇਕ ਮਹੀਨਾ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਬਾਬਾ ਟੇਕ ਸਿੰਘ ਧਨੌਲਾ ਦੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਿਨਾਂ ਕਿਸੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਇਸ ਬਾਬਤ ਕਿਸੇ ਵੀ ਪੱਤਰਕਾਰ ਨੂੰ ਵੀ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕਿਸੇ ਹੋਰ ਨੂੰ ਦੱਸਿਆ ਗਿਆ।

ਬਾਬਾ ਟੇਕ ਸਿੰਘ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕੁਝ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਜਦੋਂਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ।

ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸਬ-ਆਫ਼ਿਸ ਸ. ਭੋਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ।

ਬਾਬਾ ਟੇਕ ਸਿੰਘ ਧਨੌਲਾ ਆਮ ਤੌਰ ਤੇ ਗੋਲ ਦਸਤਾਰ ‘ਚ ਨਜਰ ਆਉਂਦੇ ਸਨ ਪਰ ਅੱਜ ਉਹਨਾਂ ਨੇ ਪਹਿਲੀ ਵਾਰ ਬਿਨਾਂ ਗੋਲਾਈ ਵਾਲੀ ਇਹ ਦਸਤਾਰ ਸਜਾਈ ਹੈ. ਜਿਕਰੇਖਾਸ ਹੈ ਕੇ ਇਸ ਦਸਤਾਰਬੰਦੀ ਸਮਾਗਮ ਨੂੰ ਬਿਨਾਂ ਕਿਸੇ ਅਗਾਊਂ ਜਾਣਕਾਰੀ ਦੇ ਕੀਤਾ ਗਿਆ ਹੈ ਜਿਸ ਤਰਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਰਾਂ ਵੇਲੇ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...