June 2, 2026, 11:03 am
----------- Advertisement -----------
HomeNewsLatest Newsਯੋਗੀ ਆਏਗਾ ਤਾਂ ਸਾਰਿਆਂ ਨੂੰ ਖਾ ਜਾਵੇਗਾ : ਮਮਤਾ ਬੈਨਰਜੀ

ਯੋਗੀ ਆਏਗਾ ਤਾਂ ਸਾਰਿਆਂ ਨੂੰ ਖਾ ਜਾਵੇਗਾ : ਮਮਤਾ ਬੈਨਰਜੀ

Published on

----------- Advertisement -----------

ਲਖਨਊ : – ਮਮਤਾ ਬੈਨਰਜੀ ਨੇ ਇਥੇ ਅਖਿਲੇਸ਼ ਯਾਦਵ ਲਈ ਲਖਨਊ ਵਿਖੇ ਚੋਣ ਪ੍ਰਚਾਰ ਕੀਤਾ| ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਅਖਿਲੇਸ਼ ਨੇ ਕਿਹਾ ਕਿ ਦੀਦੀ ਨੇ ਬੰਗਾਲ ‘ਚ ਭਾਜਪਾ ਨੂੰ ਹਰਾਇਆ। ਦੀਦੀ ਦਿੱਲੀ ਤੋਂ ਇੱਥੇ ਆਈ ਸੀ, ਪਰ ਦਿੱਲੀ ਵਾਲੇ ਯੂਪੀ ਨਹੀਂ ਆਏ। ਇਸ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਯੋਗੀ ਆਏਗਾ ਤਾਂ ਸਾਨੂੰ ਸਾਰਿਆਂ ਨੂੰ ਖਾ ਜਾਵੇਗਾ। ਅਖਿਲੇਸ਼ ਯਾਦਵ ਦਾ ਧੰਨਵਾਦ ਕਰਦੇ ਹੋਏ ਮਮਤਾ ਬੈਨਰਜੀ ਨੇ ਕਿਹਾ ਕਿ ਤੁਸੀਂ ਜਯਾ ਬੱਚਨ ਅਤੇ ਕਿਰਨਮਯ ਨੰਦਾ ਨੂੰ ਬੰਗਾਲ ਭੇਜ ਕੇ ਸਾਡੇ ਲਈ ਪ੍ਰਚਾਰ ਕੀਤਾ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ‘ਤੇ ਚੁਟਕੀ ਲੈਂਦਿਆਂ ਕਿਹਾ, ‘ਜਦੋਂ ਕੋਵਿਡ ‘ਚ ਲੋਕ ਮਰ ਰਹੇ ਸਨ, ਤਦ ਯੋਗੀ ਜੀ, ਤੁਸੀਂ ਯੂਪੀ ‘ਚ ਕਿੱਥੇ ਸੀ? ਤੁਹਾਨੂੰ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਜਿਨ੍ਹਾਂ ਦੀਆਂ ਲਾਸ਼ਾਂ ਤੁਸੀਂ ਗੰਗਾ ਵਿੱਚ ਵਹਾਉਣ ਲਈ ਮਜ਼ਬੂਰ ਕੀਤਾ? ਤੁਸੀਂ ਜਨਤਾ ਤੋਂ ਮੁਆਫੀ ਮੰਗੋ। ਮਮਤਾ ਨੇ ਕਿਹਾ- ਮੋਦੀ ਕਹਿੰਦੇ ਹਨ ਕਿ ਅਸੀਂ ਯੂਪੀ ਨੂੰ ਪੈਸਾ ਦਿੱਤਾ। ਮੋਦੀ ਜੀ ਤੁਸੀਂ ਆਪਣੀ ਜੇਬ ‘ਚੋਂ ਪੈਸੇ ਦਿੱਤੇ? ਇਹ ਸਾਰਾ ਪੈਸਾ ਰਾਜਾਂ ਤੋਂ ਆਉਂਦਾ ਹੈ। ਇਹ ਜਨਤਾ ਦਾ ਪੈਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...