ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਹੈ। ਸਿਮਰਜੀਤ ਸਿੰਘ ਬੈਂਸ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ ‘ਚ ਵਕੀਲਾਂ ਦੇ ਪ੍ਰੋਗਰਾਮ ‘ਚ ਪੁੱਜੇ ਸਨ। ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਨੇ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਵਕੀਲਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵਿਧਾਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
----------- Advertisement -----------
ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Published on
----------- Advertisement -----------












