June 11, 2026, 6:10 pm
----------- Advertisement -----------
HomeNewsBreaking Newsਹੰਸਰਾਜ ਹੰਸ ਦੀ ਪਤਨੀ ਦੇ ਭੋਗ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ...

ਹੰਸਰਾਜ ਹੰਸ ਦੀ ਪਤਨੀ ਦੇ ਭੋਗ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਵੰਡਾਇਆ ਦੁੱਖ

Published on

----------- Advertisement -----------

ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮ ਕੌਰ ਨੂੰ ਅੱਜ ਜਲੰਧਰ ਵਿਖੇ ਅੰਤਿਮ ਵਿਦਾਈ ਦਿੱਤੀ ਗਈ। ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਤੋਂ ਪਹਿਲਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਜਿਨ੍ਹਾਂ ਵਿਚ ਪੰਜਾਬੀ ਕਲਾਕਾਰ ਬੀਨੂੰ ਢਿੱਲੋਂ, ਜੀ ਖਾਨ, ਕੇਐੱਸ. ਮੱਖਣ, ਕੌਰ ਬੀ, ਸਤਿੰਦਰ ਸੱਤੀ, ਅਮਰ ਨੂਰੀ, ਹੈੱਪੀ ਸੰਘਾ, ਗੁਰਪ੍ਰੀਤ ਸਿੰਘ ਘੁੱਗੀ ਦੇ ਨਾਂ ਸ਼ਾਮਲ ਹਨ। ਸਾਰਿਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਹੰਸ ਰਾਜ ਹੰਸ ਦੀ ਪਤਨੀ ਦੇ ਭੋਗ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ “ਹੰਸ ਰਾਜ ਹੰਸ ਨੇ ਸੰਘਰਸ਼ ਦੇ ਦੌਰ ‘ਚੋਂ ਲੰਘ ਕੇ ਇੰਨਾ ਵੱਡਾ ਮੁਕਾਮ ਹਾਸਿਲ ਕੀਤਾ, ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਇੰਨਾ ਵੱਡਾ ਰੁਤਬਾ ਦਿੱਤਾ, ਇਸ ਸਭ ‘ਚ ਸਭ ਤੋਂ ਵੱਡਾ ਯੋਗਦਾਨ ਪਤਨੀ ਦਾ ਹੁੰਦਾ ਹੈ। ਰੇਸ਼ਮ ਕੌਰ ਜੀ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।” ਦੱਸ ਦੇਈਏ ਕਿ ਹਾਲ ਹੀ ਵਿੱਚ ਉਨ੍ਹਾਂ ਦਾ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮਣੀ ਸੀ। ਦਲੇਰ ਮਹਿੰਦੀ ਦੀ ਧੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਬੇਟੇ ਨਵਰਾਜ ਹੰਸ ਨਾਲ ਹੋਇਆ ਹੈ। 18 ਅਪ੍ਰੈਲ ਨੂੰ ਹੰਸਰਾਜ ਹੰਸ ਦੇ ਵਿਆਹ ਦੀ ਵਰ੍ਹੇਗੰਢ ਹੈ। ਰੇਸ਼ਮ ਕੌਰ ਦੇ ਦਿਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...