November 18, 2026, 8:38 am
----------- Advertisement -----------
HomeNewsBreaking Newsਹੁਣ ਚੱਲਦੀ ਗੱਡੀ ‘ਚ ਕੈਸ਼ ਦੀ ਫਿਕਰ ਨਹੀਂ! ਦੇਸ਼ ‘ਚ ਪਹਿਲੀ ਵਾਰ...

ਹੁਣ ਚੱਲਦੀ ਗੱਡੀ ‘ਚ ਕੈਸ਼ ਦੀ ਫਿਕਰ ਨਹੀਂ! ਦੇਸ਼ ‘ਚ ਪਹਿਲੀ ਵਾਰ ਟ੍ਰੇਨ ‘ਚ ਲਾਇਆ ਗਿਆ ATM

Published on

----------- Advertisement -----------

ਟ੍ਰੇਨ ‘ਚ ਸਫਰ ਕਰਦੇ ਸਮੇਂ ਕੈਸ਼ ਨਾ ਹੋਣ ‘ਤੇ ਹੁਣ ਫਿਕਰ ਕਰਨ ਦੀ ਲੋੜ ਨਹੀਂ। ਰੇਲਵੇ ਤੁਹਾਨੂੰ ਇਸ ਫਿਕਰ ਤੋਂ ਛੁਟਕਾਰਾ ਦਿਵਾਉਣ ਕਰਨ ਜਾ ਰਿਹਾ ਹੈ। ਭਾਰਤੀ ਰੇਲਵੇ ਨੇ ਮੁੰਬਈ-ਮਨਮਾਡ ਪੰਚਵਟੀ ਐਕਸਪ੍ਰੈਸ ਨੂੰ ਦੇਸ਼ ਦੀ ਪਹਿਲੀ ਰੇਲਗੱਡੀ ਬਣਾ ਕੇ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ, ਜਿਸ ਵਿੱਚ ATM ਲਾਇਆ ਗਿਆ ਹੈ। ਟ੍ਰੇਨ ਦੇ AC ਕੋਚ ਵਿਚ ਲੱਗੇ ਇਸ ਏਟੀਐੱਮ ਤੋਂ ਚੱਲਦੀ ਟ੍ਰੇਨ ਵਿਚ ਹੀ ਯਾਤਰੀ ਕੈਸ਼ ਕੱਢ ਸਕਦੇ ਹਨ।

ਇਸ ਏਟੀਐਮ ਨੂੰ ਖਾਸ ਤੌਰ ‘ਤੇ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਕਿ ਟ੍ਰੇਨ ਪੂਰੀ ਰਫਤਾਰ ‘ਤੇ ਹੋਣ ‘ਤੇ ਵੀ ਇਹ ਸਹੀ ਢੰਗ ਨਾਲ ਕੰਮ ਕਰ ਸਕੇ। ਇਸ ਤੋਂ ਇਲਾਵਾ ਇਸ ਨੂੰ ਚੋਰਾਂ ਤੋਂ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸੀ.ਸੀ.ਟੀ.ਵੀ. ਰਾਹੀਂ 24 ਘੰਟੇ ਇਸ ‘ਤੇ ਨਜ਼ਰ ਰੱਖੀ ਜਾਵੇਗੀ। ਰੇਲਵੇ ਦਾ ਕਹਿਣਾ ਹੈ ਕਿ ਜੇਕਰ ਮੁੰਬਈ-ਮਨਮਾਡ ਪੰਚਵਟੀ ਐਕਸਪ੍ਰੈੱਸ ‘ਚ ਲਗਾਏ ਗਏ ਏ.ਟੀ.ਐੱਮ. ਨੂੰ ਚੰਗਾ ਰਿਸਪਾਂਸ ਮਿਲਦਾ ਹੈ ਤਾਂ ਹੋਰ ਲੰਬੀ ਦੂਰੀ ਦੀਆਂ ਟ੍ਰੇਨਾਂ ‘ਚ ਵੀ ਏ.ਟੀ.ਐੱਮ. ਲਾਏ ਜਾਣਗੇ। ਇਹ ਨਵੀਂ ਸਹੂਲਤ ਭੁਸਾਵਲ ਰੇਲਵੇ ਡਿਵੀਜ਼ਨ ਅਤੇ ਬੈਂਕ ਆਫ ਮਹਾਰਾਸ਼ਟਰ ਦੇ ਨਾਲ ਸਾਂਝੇਦਾਰੀ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਇਸ ਦਾ ਟ੍ਰਾਇਲ ਰਨ ਵੀ ਸਫਲਤਾਪੂਰਵਕ ਪੂਰਾ ਹੋ ਗਿਆ ਹੈ। ਪੰਚਵਟੀ ਐਕਸਪ੍ਰੈਸ ਦੇ ਸਾਰੇ 22 ਡੱਬੇ ਵੈਸਟੀਬਿਊਲ ਨਾਲ ਜੁੜੇ ਹੋਏ ਹਨ ਤਾਂ ਜੋ ਕਿਸੇ ਵੀ ਕੋਚ ਦੇ ਯਾਤਰੀ ਇਸ ਸਹੂਲਤ ਦਾ ਲਾਭ ਲੈ ਸਕਣ। ਖਾਸ ਗੱਲ ਇਹ ਹੈ ਕਿ ਇਹ ਏਟੀਐਮ ਹੁਣ ਮੁੰਬਈ-ਹਿੰਗੋਲੀ ਜਨ ਸ਼ਤਾਬਦੀ ਐਕਸਪ੍ਰੈਸ ਵਿੱਚ ਵੀ ਉਪਲਬਧ ਹੋਵੇਗਾ, ਕਿਉਂਕਿ ਦੋਵਾਂ ਟ੍ਰੇਨਾਂ ਵਿੱਚ ਇੱਕ ਹੀ ਰੈਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਆਨਬੋਰਡ ਏਟੀਐਮ ਨਾਲ, ਯਾਤਰੀ ਨਾ ਸਿਰਫ਼ ਨਕਦੀ ਕਢਵਾ ਹੋਣਗੇ, ਬਲਕਿ ਉਹ ਚੈੱਕ ਬੁੱਕ ਵੀ ਆਰਡਰ ਕਰ ਸਕਦੇ ਹਨ, ਆਪਣੇ ਖਾਤੇ ਦੀ ਸਟੇਟਮੈਂਟ ਚੈੱਕ ਕਰ ਸਕਦੇ ਹਨ ਅਤੇ ਹੋਰ ਬੈਂਕਿੰਗ ਸੇਵਾਵਾਂ ਦਾ ਲਾਭ ਵੀ ਲੈ ਸਕਦੇ ਹਨ।

ਵਿਸ਼ੇਸ਼ ਸੁਰੱਖਿਆ ਪ੍ਰਬੰਧ
ਟ੍ਰੇਨ ‘ਚ ATM ਦਾ ਟਰਾਇਲ ਰਨ ਕੀਤਾ ਗਿਆ ਹੈ। ਹਾਲਾਂਕਿ, ਸੁਰੰਗਾਂ ਅਤੇ ਖਰਾਬ ਮੋਬਾਈਲ ਕਨੈਕਟੀਵਿਟੀ ਕਾਰਨ ਇਗਤਪੁਰੀ ਤੋਂ ਕਸਾਰਾ ਵਿਚਕਾਰ ਸਿਗਨਲ ਸਮੱਸਿਆਵਾਂ ਸਨ। ਮਸ਼ੀਨ ਨੇ ਪੂਰੀ ਯਾਤਰਾ ਦੌਰਾਨ ਵਧੀਆ ਪ੍ਰਦਰਸ਼ਨ ਕੀਤਾ। ਭੁਸਾਵਲ ਡਿਵੀਜ਼ਨ ਦੇ ਡੀਆਰਐਮ ਇਤੀ ਪਾਂਡੇ ਨੇ ਕਿਹਾ, “ਇਹ ਸਾਡੀ ਇਨੋਵੇਸ਼ਨ ਸਕੀਮ INFRIS ਦਾ ਇੱਕ ਹਿੱਸਾ ਸੀ। ਟ੍ਰਾਇਲ ਸਫਲ ਰਿਹਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਸੁਵਿਧਾਵਾਂ ਹੋਰ ਟ੍ਰੇਨਾਂ ਰੇਨਾਂ ਵਿੱਚ ਵੀ ਉਪਲਬਧ ਕਰਵਾਈਆਂ ਜਾਣਗੀਆਂ।” ਯਾਤਰੀਆਂ ਦੀ ਸਹੂਲਤ ਦੇ ਨਾਲ-ਨਾਲ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ATM ਸ਼ਟਰ ਸਿਸਟਮ, ਸੀਸੀਟੀਵੀ ਨਿਗਰਾਨੀ ਅਤੇ ਤਕਨੀਕੀ ਸੁਰੱਖਿਆ ਉਪਾਵਾਂ ਨਾਲ ਫਿੱਟ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...