November 17, 2026, 9:54 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।

ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਉਣ ਤੋਂ ਪਹਿਲਾਂ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ, ਜਿਸ ਵਿੱਚ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰ ਸ਼ਾਮਲ ਹਨ, ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਪਾਰਟੀ ਪ੍ਰਤੀ ਘੁੰਮਣ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰਿਆਂ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਬਸੰਮਤੀ ਨਾਲ ਕੀਤੀ।

ਇਨ੍ਹਾਂ ਚੋਣਾਂ ਨੂੰ ਲੈ ਕੇ ਬਾਦਲ ਨੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ, ਜਿਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਵਜੋਂ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...