November 18, 2026, 9:17 am
----------- Advertisement -----------
HomeNewsBreaking Newsਮਾਨਸਾ ਦੇ ਮੌਜੂਦਾ ਕੌਂਸਲਰ ਦੇ ਘਰ 'ਤੇ ਚੱਲਿਆ ਜ਼ਿਲਾ ਪ੍ਰਸ਼ਾਸਨ ਦਾ ਪੀਲਾ...

ਮਾਨਸਾ ਦੇ ਮੌਜੂਦਾ ਕੌਂਸਲਰ ਦੇ ਘਰ ‘ਤੇ ਚੱਲਿਆ ਜ਼ਿਲਾ ਪ੍ਰਸ਼ਾਸਨ ਦਾ ਪੀਲਾ ਪੰਜਾ

Published on

----------- Advertisement -----------

ਮਾਨਸਾ ਵਿਖੇ ਨਜਾਇਜ਼ ਕਬਜ਼ਿਆਂ ਦੇ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਵਾਰਡ ਨੰਬਰ 16 ਦੇ ਮੌਜੂਦਾ ਐਮਸੀ ਦੇ ਘਰ ਦੇ ਉੱਪਰ ਵੀ ਪੀਲਾ ਪੰਜਾ ਚਲਾ ਕੇ ਉਸ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਨਾਲ ਹੀ ਮੌਜੂਦਾ ਐਮਸੀ ਨੂੰ ਬੀਤੇ ਕੱਲ੍ਹ ਨਸ਼ੇ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਦੇ ਉੱਪਰ ਪਹਿਲਾਂ ਵੀ ਦਰਜਨ ਦੇ ਕਰੀਬ ਮਾਮਲੇ ਦਰਜ ਹਨ। ਐਸਡੀਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਜਿਨਾਂ ਲੋਕਾਂ ਵੱਲੋਂ ਨਗਰ ਕੌਂਸਲ ਦੀ ਪ੍ਰੋਪਰਟੀ ਤੇ ਨਜਾਇਜ਼ ਕਬਜ਼ੇ ਕੀਤੇ ਗਏ ਨੇ ਉਸ ਦੇ ਤਹਿਤ ਹੀ ਕਾਰਵਾਈ ਕਰਦੇ ਹੋਏ ਅੱਜ ਵਾਰਡ ਨੰਬਰ 16 ਦੇ ਐਮਸੀ ਅਜੇ ਕੁਮਾਰ ਬੋਨੀ ਦੇ ਕਰਤੇ ਪੀਲਾ ਪੰਜਾ ਚਲਾਇਆ ਗਿਆ ਹੈ ਜੋ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਉਸ ਦੇ ਤਹਿਤ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਵਿਅਕਤੀ ਇਸ ਜਗ੍ਹਾ ਦੇ ਉੱਪਰ ਨਸ਼ੇ ਸਪਲਾਈ ਕਰਦਾ ਸੀ ਅਤੇ ਬੀਤੇ ਕੱਲ ਵੀ ਇਸ ਨੂੰ ਨਸ਼ੇ ਦੇ ਸਮੇਤ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਵੀ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਰਹੇਗੀ। ਇਸ ਦੌਰਾਨ ਮਾਨਸਾ ਦੇ ਐਸਐਸਪੀ ਭਗੀਰਤ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਏਗਾ ਵਾਰਡ ਨੰਬਰ 16 ਦੇ ਮੌਜੂਦਾ ਐਮਸੀ ਅਜੇ ਕੁਮਾਰ ਬੋਨੀ ਦੇ ਖਿਲਾਫ ਪਹਿਲਾਂ ਵੀ 16 ਮਾਮਲੇ ਦਰਜ ਹਨ ਜਿਨਾਂ ਦੇ ਵਿੱਚ ਐਨਡੀਪੀਸੀ ਐਕਟ ਦੇ ਮਾਮਲੇ ਵੀ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਹੀ ਅੱਜ ਸਰਕਾਰੀ ਪ੍ਰਾਪਰਟੀ ਤੇ ਕੀਤੇ ਨਜਾਇਜ਼ ਕਬਜ਼ੇ ਦੇ ਚਲਦਿਆਂ ਹੀ ਬੁਲਡੋਜ਼ਰ ਕਾਰਵਾਈ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...