November 18, 2026, 9:44 am
----------- Advertisement -----------
HomeNewsBreaking Newsਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ...

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Published on

----------- Advertisement -----------

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ  ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।

ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...