May 26, 2026, 5:33 am
----------- Advertisement -----------
HomeNewsBreaking Newsਵਾਇਰਲ ਚੈਟ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਖੰਨਾ ਦਾ ਮਾਂਸ ਕਾਰੋਬਾਰੀ...

ਵਾਇਰਲ ਚੈਟ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਖੰਨਾ ਦਾ ਮਾਂਸ ਕਾਰੋਬਾਰੀ ਕਾਬੂ

Published on

----------- Advertisement -----------

‘ਵਾਰਿਸ ਪੰਜਾਬ ਦੇ’ ਜਥੇਬੰਦੀ (Waris Punjab de) ਦੇ ਨਾਮ ਵਾਲੇ ਕਥਿਤ ਇੱਕ ਗਰੁੱਪ ਦੀ ਚੈਟ ਵਾਇਰਲ ਮਾਮਲੇ ਵਿੱਚ ਪੰਜਾਬ ਪੁਲਿਸ (Punjab Police) ਨੇ ਵੱਡੀ ਕਾਰਵਾਈ ਕੀਤੀ ਹੈ। ਖੰਨਾ ਤੇ ਮੋਗਾ ਪੁਲਿਸ (Moga Police) ਨੇ ਖੰਨਾ ਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਸ ਵਿਅਕਤੀ ਦਾ ਨਾਮ ਬਲਕਾਰ ਸਿੰਘ ਦੱਸਿਆ ਜਾ ਰਿਹਾ ਹੈ।

ਖੰਨਾ ਦੇ ਬਲਕਾਰ ਸਿੰਘ ਨੂੰ ਵਾਰਿਸ ਪੰਜਾਬ ਦੇ ਅਕਾਲੀ ਦਲ ਮੋਗਾ ਜਥੇਬੰਦੀ ਦੇ ਬੈਨਰ ਹੇਠ ਵਾਇਰਲ ਹੋਈ ਇੱਕ ਚੈਟ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਬਲਕਾਰ ਸਿੰਘ ਕਈ ਸਾਲਾਂ ਤੋਂ ਅਨਾਜ ਮੰਡੀ ਦੇ ਬਾਹਰ ਮੀਟ ਦੀ ਗੱਡੀ ਚਲਾਉਂਦਾ ਸੀ। ਮੋਗਾ ਅਤੇ ਖੰਨਾ ਪੁਲਿਸ ਨੇ ਬਲਕਾਰ ਸਿੰਘ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ।

ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰਾਂ ਨੂੰ ਮਾਰਨ ਦੀ ਸੀ ਸਾਜਿਸ਼ ?

ਦੱਸ ਦਈਏ ਕਿ ਦੋ ਦਿਨ ਪਹਿਲਾਂ ਸੋਸ਼ਲ ਐਕਟੀਵਿਸਟ ਭਗਤ ਸਿੰਘ ਦੁਆਬੀ ਨੇ ਦਾਅਵਾ ਕਰਦਿਆਂ ਚੈਟ ਰਾਹੀਂ ਖਦਸ਼ਾ ਪ੍ਰਗਟਾਇਆ ਸੀ ਕਿ ਇਹ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸੰਗੀਆਂ-ਸਾਥੀਆਂ ਦਾ ਗਰੁੱਪ ਹੈ, ਜਿਸਦੇ ਇਹ ਸਕ੍ਰੀਨ ਸ਼ਾਟ ਹਨ। ਉਸ ਨੇ ਦਾਅਵੇ ਵਿੱਚ ਕਿਹਾ ਸੀ ਕਿ ਇਸ ਗਰੁੱਪ ਵਿੱਚ ਲਗਭਗ 600 ਤੋਂ ਵੱਧ ਲੋਕ ਹਨ ਅਤੇ ਅਤੇ ਇਸ ਗਰੁੱਪ ਵਿੱਚ ਵੱਡੇ ਲੀਡਰਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ,  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਪਲਵਿੰਦਰ ਸਿੰਘ ਤਲਵਾੜਾ ਦੇ ਕਤਲ ਦੀ ਤਿਆਰੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

ਵਾਇਰਲ ਚੈਟ ‘ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤੇ ਸਨ ਖੁਲਾਸੇ

ਉਪਰੰਤ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਹੈਰਾਨੀਜਨਕ ਖੁਲਾਸੇ ਕੀਤੇ। ਮਜੀਠੀਆ ਨੇ ਕਿਹਾ ਕਿ ਗਰੁੱਪ ਦਾ ਐਡਮਿਨ ਮਹਾਂ ਸਿੰਘ ਹੈ, ਜੋ ਕੁਲਵੰਤ ਸਿੰਘ ਦਾ ਭਰਾ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ’ਚ ਸ਼ਿਫਟ ਕੀਤਾ ਗਿਆ ਹੈ। ਆਗੂ ਨੇ ਦਾਅਵਾ ਕੀਤਾ ਸੀ ਕਿ ਮੈਂ ਪਹਿਲੇ ਦਿਨ ਤੋਂ ਕਹਿ ਰਿਹਾ ਹਾਂ ਕਿ ਅੰਮ੍ਰਿਤਪਾਲ ਸਿੰਘ ਇੱਕ ਸ਼ੈਤਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਕੀ ਗਿੱਲ ਤੇ ਗੁਰਪ੍ਰੀਤ ਹਰੀਨੌਂ ਦਾ ਪਰਿਵਾਰ ਵੀ ਨਿਸ਼ਾਨੇ ’ਤੇ ਹੈ। ਅੰਮ੍ਰਿਤਪਾਲ ਸਿੰਘ ਦਾ ਪਰਦਾਫਾਸ਼ ਕਰਨ ਵਾਲੇ ਲੋਕ ਇਨ੍ਹਾਂ ਦੇ ਨਿਸ਼ਾਨੇ ’ਤੇ ਹਨ।

ਬਲਕਾਰ ਸਿੰਘ ਦੀ ਗ੍ਰਿਫ਼ਤਾਰੀ ‘ਤੇ ਪਰਿਵਾਰ ਨੇ ਕੀ ਕਿਹਾ ?

ਪੁਲਿਸ ਵੱਲੋਂ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕਰਨ ‘ਤੇ ਪਰਿਵਾਰ ਨੇ ਕਿਹਾ ਉਹ ਇਥੇ ਘਰ ਵਿੱਚ ਆਪਣੇ ਤਿੰਨ ਹੋਰ ਭਰਾਵਾਂ ਨਾਲ ਰਹਿੰਦਾ ਹੈ। ਪੂਰਾ ਪਰਿਵਾਰ ਲਗਭਗ 50 ਸਾਲਾਂ ਤੋਂ ਮਾਸ ਵੇਚਣ ਦੇ ਕਾਰੋਬਾਰ ਵਿੱਚ ਹੈ। ਬਲਕਾਰ ਦੀ ਪਤਨੀ ਅਤੇ ਭਰਾ ਨੇ ਦੱਸਿਆ ਕਿ ਉਸਦਾ ਮੋਬਾਈਲ ਗੁੰਮ ਹੋ ਗਿਆ ਸੀ ਅਤੇ ਅੱਜ ਜਦੋਂ ਉਹ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਉਣ ਗਿਆ ਤਾਂ ਉਦੋਂ ਹੀ ਪੁਲਿਸ ਆਈ। ਬਲਕਾਰ ਦਾ ਕਿਸੇ ਵੀ ਸਮੂਹ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...