November 18, 2026, 6:55 am
----------- Advertisement -----------
HomeNewsBreaking News‘ਤਹਿਸੀਲਦਾਰ-ਨਾਇਬ ਤਹਿਸਲੀਦਾਰ ਤੁਰੰਤ ਡਿਊਟੀ ‘ਤੇ ਆਉਣ, ਨਹੀਂ ਤਾਂ…’-ਮਾਨ ਸਰਕਾਰ ਨੇ ਦਿੱਤੇ ਹੁਕਮ

‘ਤਹਿਸੀਲਦਾਰ-ਨਾਇਬ ਤਹਿਸਲੀਦਾਰ ਤੁਰੰਤ ਡਿਊਟੀ ‘ਤੇ ਆਉਣ, ਨਹੀਂ ਤਾਂ…’-ਮਾਨ ਸਰਕਾਰ ਨੇ ਦਿੱਤੇ ਹੁਕਮ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੀਤੇ ਦਿਨ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ, ਪਰ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਜੇ ਤੱਕ ਜੁਆਇਨ ਨਹੀਂ ਕੀਤਾ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਰਿਆਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ।

ਉਨ੍ਹਾਂ ਲਿਖਿਆ ਹੈ ਕਿ ਮੈਂ ਦਫ਼ਤਰਾਂ ਦੀ ਖੁਦ ਜਾਂਚ ਕਰਾਂਗਾ। ਜੇਕਰ ਕੋਈ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਦਫ਼ਤਰਾਂ ਵਿੱਚ ਆਈਆਂ ਸ਼ਿਕਾਇਤਾਂ ਕਾਰਨ ਇਹ ਤਬਾਦਲੇ ਕੀਤੇ ਗਏ ਹਨ। ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆ ਰਹੀ ਪ੍ਰੇਸ਼ਾਨੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਕਾਰਨ ਇਹ ਤਬਾਦਲੇ ਕੀਤੇ ਗਏ। ਜੇਕਰ ਹੋਰ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ 5 ਮਾਰਚ ਨੂੰ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ। ਇਹ ਤਬਾਦਲਾ ਉਸ ਸਮੇਂ ਹੋਇਆ ਜਦੋਂ ਉਹ ਵਿਜੀਲੈਂਸ ਵੱਲੋਂ ਇੱਕ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹੜਤਾਲ ’ਤੇ ਚਲੇ ਗਏ ਸਨ। ਸਰਕਾਰ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਉਹ ਕੰਮ ‘ਤੇ ਪਰਤਣ, ਨਹੀਂ ਤਾਂ ਉਨ੍ਹਾਂ ਦੀ ਥਾਂ ‘ਤੇ ਕਿਸੇ ਹੋਰ ਨੂੰ ਤਾਇਨਾਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...