November 18, 2026, 6:24 am
----------- Advertisement -----------
HomeNewsBreaking Newsਨਾ ਹੱਥ ਮਿਲਾਏ… ਨਾ ਗੇਟ ਖੋਲ੍ਹੇ… ਪਹਿਲਗਾਮ ਹਮਲੇ ਮਗਰੋਂ ਬਦਲ ਗਈ ਅਟਾਰੀ...

ਨਾ ਹੱਥ ਮਿਲਾਏ… ਨਾ ਗੇਟ ਖੋਲ੍ਹੇ… ਪਹਿਲਗਾਮ ਹਮਲੇ ਮਗਰੋਂ ਬਦਲ ਗਈ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰੇਮਨੀ

Published on

----------- Advertisement -----------

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅਟਾਰੀ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਵੀਰਵਾਰ ਨੂੰ ਰਿਟਰੀਟ ਸੈਰੇਮਨੀ ਦੌਰਾਨ ਵੀ ਭਾਰਤ ਅਤੇ ਪਾਕਿਸਤਾਨ ਦੇ ਗੇਟ ਨਹੀਂ ਖੋਲ੍ਹੇ ਗਏ ਸਨ।

ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨੀ ਰੇਂਜਰਾਂ ਨੇ ਬਿਨਾਂ ਗੇਟ ਖੋਲ੍ਹੇ ਆਪੋ-ਆਪਣੇ ਐਂਟਰੀ ਪੁਆਇੰਟਾਂ ‘ਤੇ ਰੀਟਰੀਟ ਸੈਰੇਮਨੀ ਕੀਤੀ। ਭਾਰਤ ਸਰਕਾਰ ਨੇ ਅਜੇ ਤੱਕ ਰੀਟਰੀਟ ਸੈਰੇਮਨੀ ਦੇਖਣ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਈ ਹੈ। ਅਜਿਹੇ ‘ਚ ਵੀਰਵਾਰ ਨੂੰ ਰੀਟਰੀਟ ਸੈਰੇਮਨੀ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਿਰਕਤ ਕੀਤੀ। ਵੀਰਵਾਰ ਨੂੰ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦੌਰਾਨ ਬੀਐਸਐਫ ਦੇ ਜਵਾਨਾਂ ਅਤੇ ਪਾਕਿ ਰੇਂਜਰਾਂ ਨੇ ਹੱਥ ਨਹੀਂ ਮਿਲਾਏ।

ਦਰਅਸਲ ਰਿਟਰੀਟ ਸੈਰੇਮਨੀ ਦੌਰਾਨ ਦੋਵਾਂ ਦੇਸ਼ਾਂ ਦੇ ਐਂਟਰੀ ਗੇਟ ਖੋਲ੍ਹੇ ਜਾਂਦੇ ਹਨ। ਸੀਮਾ ਸੁਰੱਖਿਆ ਬਲ ਦੇ ਜਵਾਨ ਅਤੇ ਪਾਕਿਸਤਾਨੀ ਰੇਂਜਰ ਇਨ੍ਹਾਂ ਗੇਟਾਂ ਦੇ ਨੇੜੇ ਆਉਂਦੇ ਹਨ ਅਤੇ ਆਪਣਾ ਹਮਲਾਵਰ ਰਵੱਈਆ ਦਿਖਾਉਂਦੇ ਹਨ। ਰਾਸ਼ਟਰੀ ਝੰਡੇ ਨੂੰ ਨੀਵਾਂ ਕਰਨ ਤੋਂ ਬਾਅਦ ਬੀਐਸਐਫ ਦੇ ਜਵਾਨ ਅਤੇ ਪਾਕਿ ਰੇਂਜਰ ਹੱਥ ਵੀ ਮਿਲਾਉਂਦੇ ਹਨ ਪਰ ਵੀਰਵਾਰ ਨੂੰ ਅਜਿਹਾ ਕੁਝ ਨਹੀਂ ਹੋਇਆ। ਗੇਟ ਖੋਲ੍ਹੇ ਬਿਨਾਂ ਰੀਟਰੀਟ ਸੈਰੇਮਨੀ ਕੀਤੀ ਗਈ। ਵੀਰਵਾਰ ਨੂੰ ਰੀਟਰੀਟ ਸੈਰੇਮਨੀ ਦੌਰਾਨ, ਪਹਿਲਗਾਮ ਦਾ ਦਰਦ ਅਤੇ ਗੁੱਸਾ ਸੈਨਿਕਾਂ ਦੇ ਨਾਲ-ਨਾਲ ਲੋਕਾਂ ਦੇ ਚਿਹਰਿਆਂ ‘ਤੇ ਵੀ ਦਿਖਾਈ ਦੇ ਰਿਹਾ ਸੀ। ਹਾਲਾਂਕਿ ਲੋਕਾਂ ਨੇ ਪ੍ਰੋਟੋਕੋਲ ਮੁਤਾਬਕ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਨਹੀਂ ਕੀਤੀ। ਪਰ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਨੇ ਗੁੱਸਾ ਜ਼ਾਹਰ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...