November 18, 2026, 9:11 am
----------- Advertisement -----------
HomeNewsBreaking Newsਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਦਿੱਤਾ

ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਦਿੱਤਾ

Published on

----------- Advertisement -----------

ਪ੍ਰਵੀਨ ਕੁਮਾਰ ਸਿਨਹਾ ਆਈਪੀਐਸ ਨੂੰ ਪੰਜਾਬ ਵਿਜੀਲੈਂਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਪਾਲ ਸਿੰਘ ਪਰਮਾਰ ਦੇ ਸਸਪੈਂਡ ਹੋਣ ਤੋਂ ਬਾਅਦ ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਦੇ ਮੁਖੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ 7 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸੀ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ।  ਸਿਨਹਾ ਦੀ ਤਾਇਨਾਤੀ ਸਬੰਧੀ ਜਾਰੀ ਸਰਕਾਰੀ ਹੁਕਮ ਵਿੱਚ ਕਿਹਾ ਗਿਆ ਸੀ ਕਿ ਏਡੀਜੀਪੀ ਜੈਸਵਾਲ ਦਾ ਹੁਕਮ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸਿਨਹਾ ਕੋਲ ਖੁਫੀਆ ਵਿਭਾਗ ਦਾ ਵਾਧੂ ਚਾਰਜ ਸੀ ਅਤੇ ਉਹ ਏਡੀਜੀਪੀ-ਐਨਆਰਆਈ ਵਿੰਗ ਦਾ ਵੀ ਚਾਰਜ ਸੰਭਾਲ ਰਹੇ ਸਨ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਏਡੀਜੀਪੀ ਐਸਪੀਐਸ ਪਰਮਾਰ, ਏਆਈਜੀ ਫਲਾਇੰਗ ਸਕੁਐਡ ਸਵਰਨਦੀਪ ਸਿੰਘ ਅਤੇ ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਰਾਈਵਿੰਗ ਲਾਇਸੈਂਸ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗਈ ਹੈ। ਹੁਣ, 1994 ਬੈਚ ਦੇ ਆਈਪੀਐਸ ਅਧਿਕਾਰੀ ਏਡੀਜੀਪੀ ਐਨਆਰਆਈ ਪ੍ਰਵੀਨ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਉਹ ਏਡੀਜੀਪੀ ਇੰਟੈਲੀਜੈਂਸ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਪੰਜਾਬ ਦੀ ‘ਆਪ’ ਸਰਕਾਰ ਦੇ ਬੁਲਾਰੇ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੇ ਇਸ ਘੁਟਾਲੇ ਵਿੱਚ ਕਾਰਵਾਈ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਉਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਵਿਜੀਲੈਂਸ ਮੁਖੀ ਐਸਪੀਐਸ ਪਰਮਾਰ 1997 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੂੰ 26 ਮਾਰਚ ਨੂੰ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਫਿਰ ਸਰਕਾਰ ਸਹਿਮਤ ਹੋ ਗਈ। ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਗਿਆ। ਉਸ ਸਮੇਂ ਪਰਮਾਰ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਸਨ। ਇਸ ਕਾਰਵਾਈ ਸੰਬੰਧੀ ਵਿਸਤ੍ਰਿਤ ਕਾਰਵਾਈ ਸਰਕਾਰ ਵੱਲੋਂ ਜਲਦੀ ਹੀ ਜਾਰੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...