November 17, 2026, 8:06 pm
----------- Advertisement -----------
HomeNewsBreaking Newsਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਚਸ਼ਮਦੀਦਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਚਸ਼ਮਦੀਦਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

Published on

----------- Advertisement -----------

ਪਹਿਲਗਾਮ ਹਮਲੇ ਦੇ ਬਾਅਦ ਹੁਣ ਇਸ ਪੂਰੇ ਮਾਮਲੇ ਵਿਚ NIA ਦੀ ਐਂਟਰੀ ਹੋਈ ਹੈ। ਵੱਡੇ-ਵੱਡੇ ਅਫਸਰ NIA ਦੀ ਟੀਮ ਵਿਚ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ਵੱਲੋਂ ਚਸ਼ਮਦੀਦਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਡੀਆਈਜੀ, ਆਈਜੀ ਤੇ ਐੱਸਪੀ ਦੇ ਦਿਸ਼ਾ-ਨਿਰਦੇਸ਼ਾਂ ਉਤੇ NIA ਦੀਆਂ ਟੀਮਾਂ ਬਣਾਈਆਂ ਗਈਆਂ ਹਨ। NIA ਨੇ ਬੈਸਰਨ ਘਾਟੀ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਦਰਅਸਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਅੱਤਵਾਦੀ 26 ਜਣਿਆਂ ਨੂੰ ਮਾਰ ਕੇ ਫਰਾਰ ਕਿਵੇਂ ਹੋ ਗਏ। ਕਿਵੇਂ ਉਹ ਦਾਖਲ ਹੋਏ ਤੇ ਕਿਵੇਂ ਉਥੋਂ ਨਿਕਲ ਗਏ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਬਤ ਫੋਰੈਂਸਿੰਕ ਟੀਮਾਂ ਦੀ ਵੀ ਮਦਦ ਲਈ ਜਾ ਰਹੀ ਹੈ। ਹੁਣ ਤੱਕ ਫੌਜ ਵੱਲੋਂ 8 ਅੱਤਵਾਦੀਆਂ ਦੇ ਘਰ ਢਹਿ ਢੇਰੀ ਕਰ ਦਿੱਤੇ ਗਏ ਹਨ। ਦੋਹਾਂ ਦੇਸ਼ਾਂ ਵਿਚਾਲੇ ਸਥਿਤੀ ਤਣਾਪੂਰਨ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਮੀਡੀਆ ਲਈ ਐਡਵਾਈਜਰੀ ਜਾਰੀ ਕੀਤੀ ਹੋਈ ਹੈ। ਏਜੰਸੀ ਵੱਲੋਂ ਲੋਕਲ ਲੋਕਾਂ ਵੱਲੋਂ ਵੀ ਪੁੱਛਗਿਛ ਕੀਤੀ ਜਾਵੇਗੀ। ਕੁਝ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਵੱਡਾ ਐਕਸ਼ਨ ਹੋ ਸਕਦਾ ਹੈ। ਘਾਟੀ ਦੇ ਆਸ-ਪਾਸ ਜੰਗਲ ਹੈ। ਚਸ਼ਮਦੀਦ ਉਥੋਂ ਭੱਜ ਕੇ ਨਿਕਲੇ ਸੀ ਤੇ ਉਨ੍ਹਾਂ ਦਾ ਕਹਿਣਾ ਹੀ ਕਿ ਉਹ ਘਟਨਾ ਵਾਲੀ ਥਾਂ ਤੋਂ 8 ਤੋਂ 9 ਕਿਲੋਮੀਟਰ ਪੈਦਲ ਤੁਰ ਕੇ ਜੰਗਲ ਵਿਚੋਂ ਨਿਕਲ ਕੇ ਮੇਨ ਹਾਈਵੇ ਉਤੇ ਪਹੁੰਚੇ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਇਹ ਅੱਤਵਾਦੀ ਦਾਖਲ ਕਿਵੇਂ ਹੋਏ। ਉਨ੍ਹਾਂ ਨੂੰ ਸਾਰਾ ਰਸਤਾ ਕਿਵੇਂ ਪਤਾ ਸੀ। ਕੁਲਗਾਮ ਵਿੱਚ ਅੱਤਵਾਦੀ ਸੰਗਠਨਾਂ ਦੇ 2 ਮਦਦਗਾਰ ਗ੍ਰਿਫ਼ਤਾਰ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...