November 18, 2026, 7:32 am
----------- Advertisement -----------
HomeNewsBreaking Newsਪਾਕਿਸਤਾਨੀ ਰੇਡੀਓ ‘ਤੇ ਨਹੀਂ ਚੱਲਣਗੇ ਭਾਰਤੀ ਗਾਣੇ, ਭਾਰਤ ਦੇ ਐਕਸ਼ਨ ਮਗਰੋਂ PBA...

ਪਾਕਿਸਤਾਨੀ ਰੇਡੀਓ ‘ਤੇ ਨਹੀਂ ਚੱਲਣਗੇ ਭਾਰਤੀ ਗਾਣੇ, ਭਾਰਤ ਦੇ ਐਕਸ਼ਨ ਮਗਰੋਂ PBA ਨੇ ਲਾਇਆ ਬੈਨ

Published on

----------- Advertisement -----------

ਭਾਰਤ ਵੱਲੋਂ ਪਾਕਿਸਤਾਨੀ ਕਲਾਕਾਰਾਂ ਅਤੇ ਮਨੋਰੰਜਨ ਚੈਨਲਾਂ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਪਾਕਿਸਤਾਨ ਵੀ ਆਪਣਾ ਰਿਐਕਸ਼ਨ ਦਿਖਾ ਰਿਹਾ ਹੈ। ਪਾਕਿਸਤਾਨ ਨੇ ਆਪਣੇ ਐਫਐਮ ਰੇਡੀਓ ਸਟੇਸ਼ਨਾਂ ‘ਤੇ ਭਾਰਤੀ ਗੀਤਾਂ ‘ਤੇ ਪਾਬੰਦੀ ਲਗਾ ਕੇ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨ ਬ੍ਰੌਡਕਾਸਟਰਜ਼ ਐਸੋਸੀਏਸ਼ਨ (ਪੀਬੀਏ) ਵੱਲੋਂ ਲਿਆ ਗਿਆ ਸੀ, ਜਿਸ ਦੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇੱਕ ਰਾਸ਼ਟਰਵਾਦੀ ਕਦਮ ਵਜੋਂ ਸ਼ਲਾਘਾ ਕੀਤੀ ਹੈ।

ਦੱਸ ਦੇਈਏ ਕਿ ਭਾਰਤ ਨੇ ਹਾਲ ਹੀ ਵਿੱਚ ਪਾਕਿਸਤਾਨੀ ਕਲਾਕਾਰਾਂ ਅਤੇ ਪ੍ਰੋਡਕਸ਼ਨਾਂ ਦੀ ਸਮੱਗਰੀ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਪਾਕਿਸਤਾਨ ਨੇ “ਇਕਪਾਸੜ ਅਤੇ ਸੱਭਿਆਚਾਰਕ ਹਮਲਾ” ਦੱਸਿਆ ਸੀ।

ਪਾਕਿਸਤਾਨ ਸਰਕਾਰ ਦੇ ਅਧਿਕਾਰਤ ਪੱਤਰ (ਨੰਬਰ 3(35)/2025-MIB) ਨੇ ਪੁਸ਼ਟੀ ਕੀਤੀ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੀਬੀਏ ਵੱਲੋਂ ਭਾਰਤੀ ਗੀਤਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਰਾਸ਼ਟਰੀ ਏਕਤਾ ਅਤੇ ਪ੍ਰਭੂਸੱਤਾ ਦੇ ਹਿੱਤ ਵਿੱਚ ਹੈ।

ਪੱਤਰ ਵਿੱਚ ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ ਕਿ “ਇਹ ਰਾਸ਼ਟਰ ਦੀਆਂ ਸਮੂਹਿਕ ਭਾਵਨਾਵਾਂ ਦਾ ਪ੍ਰਤੀਕ ਹੈ ਅਤੇ ਮੁਸ਼ਕਲ ਸਮੇਂ ਵਿੱਚ ਸਾਡੀ ਰਾਸ਼ਟਰੀ ਏਕਤਾ ਦਾ ਪ੍ਰਤੀਬਿੰਬ ਹੈ।” ਸਰਕਾਰ ਨੇ ਮੀਡੀਆ ਨੂੰ ਵੀ ਰਾਸ਼ਟਰੀ ਹਿੱਤ ਵਿੱਚ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।

ਭਾਰਤ ਸਰਕਾਰ ਨੇ ਹਾਲ ਹੀ ਵਿੱਚ ਪਾਕਿਸਤਾਨ ਵਿਰੁੱਧ ਇੱਕ ਸਖ਼ਤ ਕਦਮ ਚੁੱਕਿਆ ਹੈ ਅਤੇ ਭਾਰਤ ਵਿੱਚ ਕਈ ਪਾਕਿਸਤਾਨੀ ਯੂਟਿਊਬ ਚੈਨਲਾਂ ਅਤੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਗਿਆ ਸੀ, ਜਿਸ ਵਿੱਚ 26 ਹਿੰਦੂ ਟੂਰਿਸਟਾਂ ਦੀ ਜਾਨ ਚਲੀ ਗਈ ਸੀ। ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਹੋਰ ਵਧ ਗਿਆ ਹੈ।

ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਪ੍ਰਮੁੱਖ ਪਾਕਿਸਤਾਨੀ ਯੂਟਿਊਬ ਚੈਨਲਾਂ ਵਿੱਚ ਸਾਬਕਾ ਕ੍ਰਿਕਟਰ ਸ਼ੋਏਬ ਅਖਤਰ, ਪੱਤਰਕਾਰ ਆਰਜ਼ੂ ਕਾਜ਼ਮੀ ਅਤੇ ਸਈਅਦ ਮੁਜ਼ਮਿਲ ਸ਼ਾਹ ਸ਼ਾਮਲ ਹਨ। ਇਸ ਤੋਂ ਇਲਾਵਾ, ਕਈ ਫਿਲਮੀ ਹਸਤੀਆਂ ਅਤੇ ਪਾਕਿਸਤਾਨੀ ਸੀਰੀਅਲ ਦਿਖਾਉਣ ਵਾਲੇ ਹਮ ਟੀਵੀ ਨੂੰ ਵੀ ਭਾਰਤ ਵਿੱਚ ਯੂਟਿਊਬ ‘ਤੇ ਬੈਨ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...