November 18, 2026, 8:44 am
----------- Advertisement -----------
HomeNewsBreaking Newsਭਾਖੜਾ ਪਾਣੀ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕਰੇਗੀ ਹਰਿਆਣਾ...

ਭਾਖੜਾ ਪਾਣੀ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕਰੇਗੀ ਹਰਿਆਣਾ ਸਰਕਾਰ

Published on

----------- Advertisement -----------

 ਭਾਖੜਾ ਪਾਣੀ ਵਿਵਾਦ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ,ਅਸੀਂ ਆਪਣੇ ਪਾਣੀ ਦੇ ਹੱਕ ਲਈ ਸੁਪਰੀਮ ਕੋਰਟ ਜਾ ਰਹੇ ਹਾਂ। ਅਸੀਂ ਇਸ ਬਾਰੇ ਪਟੀਸ਼ਨ ਦਾਇਰ ਕਰਾਂਗੇ। ਅੱਜ ਪਟੀਸ਼ਨ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। ਅੱਗੇ ਛੁੱਟੀਆਂ ਆ ਰਹੀਆਂ ਹਨ, ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ‘ਤੇ ਜਲਦੀ ਹੀ ਫੈਸਲਾ ਹੋ ਜਾਵੇ।

ਇਸ ਤੋਂ ਪਹਿਲਾਂ ਦਿੱਲੀ ਵਿੱਚ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੇਣ ਲਈ ਸਹਿਮਤ ਹੋਇਆ, ਜਦੋਂ ਕਿ ਹਰਿਆਣਾ ਨੇ 8500 ਕਿਊਸਿਕ ਪਾਣੀ ਦੀ ਮੰਗ ਕੀਤੀ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ਵਿੱਚ ਆਪਣੀ ਜ਼ਿੱਦ ਛੱਡਣ ਲਈ ਕਿਹਾ। 

ਨਾਲ ਹੀ ਹਰਿਆਣਾ ਨੂੰ ਆਪਣੀ ਪਾਣੀ ਦੀ ਲੋੜ ਬਾਰੇ ਭਾਖੜਾ ਬਿਆਸ ਬੋਰਡ ਮੈਨੇਜਮੈਂਟ (BBMB) ਅੱਗੇ ਆਪਣੇ ਤਰਕ ਪੇਸ਼ ਕਰਨ ਲਈ ਕਿਹਾ ਗਿਆ। ਸੂਤਰਾਂ ਅਨੁਸਾਰ ਗ੍ਰਹਿ ਸਕੱਤਰ ਨੇ ਕਿਹਾ ਕਿ ਜੇਕਰ ਹਰਿਆਣਾ ਦੀ ਵਾਧੂ ਪਾਣੀ ਦੀ ਮੰਗ ਬਰਕਰਾਰ ਰਹਿੰਦੀ ਹੈ ਤਾਂ ਹਰਿਆਣਾ ਆਪਣੀ ਲੋੜ ਅਨੁਸਾਰ ਬਿਨਾਂ ਸ਼ਰਤ ਪੰਜਾਬ ਤੋਂ ਪਾਣੀ ਉਧਾਰ ਲਵੇਗਾ ਅਤੇ ਪੰਜਾਬ ਨੂੰ ਜਦੋਂ ਵੀ ਲੋੜ ਪਵੇਗੀ, ਇਹ ਪਾਣੀ ਹਰਿਆਣਾ ਨੂੰ ਵਾਪਸ ਕਰਨਾ ਪਵੇਗਾ।

ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ 2 ਘੰਟੇ ਸਰਬ ਪਾਰਟੀ ਮੀਟਿੰਗ ਕੀਤੀ। ਸੀਐਮ ਭਗਵੰਤ ਮਾਨ ਨੇ ਕਿਹਾ- ਇੱਕ ਫ਼ਰਮਾਨ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਲਿਆ ਗਿਆ। ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ। ਸੋਮਵਾਰ ਦੁਪਹਿਰ 12 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਲਈ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਸਕਦੇ ਹੋ ਪਰ ਪਾਣੀ ਲੈਣ ਦਾ ਇਹ ਤਰੀਕਾ ਸਹੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...