November 18, 2026, 8:35 am
----------- Advertisement -----------
HomeNewsBreaking Newsਪਾਣੀ ਦੇ ਮੁੱਦੇ ‘ਤੇ ਹਰਿਆਣਾ ਦੇ CM ਦਾ ਬਿਆਨ, “CM ਮਾਨ ਕਰ...

ਪਾਣੀ ਦੇ ਮੁੱਦੇ ‘ਤੇ ਹਰਿਆਣਾ ਦੇ CM ਦਾ ਬਿਆਨ, “CM ਮਾਨ ਕਰ ਰਹੇ ਨੇ ਗੈਰ-ਸੰਵਿਧਾਨਕ ਕੰਮ”

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਕਰਕੇ ਪੰਜਾਬ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਦੇ ਮੁੱਦੇ ‘ਤੇ ਚਰਚਾ ਕੀਤੀ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ, ਜੇਜੇਪੀ ਦੇ ਦੁਸ਼ਯੰਤ ਚੌਟਾਲਾ ਅਤੇ ਇਨੈਲੋ ਦੇ ਰਾਮਪਾਲ ਮਾਜਰਾ ਸ਼ਾਮਲ ਸਨ।

ਇਸ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੈਰ-ਸੰਵਿਧਾਨਕ ਤਰੀਕੇ ਨਾਲ ਹਰਿਆਣਾ ਦਾ ਪਾਣੀ ਰੋਕਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਾਣੀ ਕਿਸੇ ਇੱਕ ਸੂਬੇ ਦੀ ਜਾਇਦਾਦ ਨਹੀਂ, ਸਗੋਂ ਸਾਰੇ ਦੇਸ਼ ਦਾ ਹੈ। ਸੈਣੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਬੇਲੋੜਾ ਵਧਾ-ਚੜ੍ਹਾ ਕੇ ਪੇਸ਼ ਕਰ ਰਹੀ ਹੈ, ਜਦਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕਾਫੀ ਵੱਧ ਹੈ।

ਸੈਣੀ ਨੇ ਕਿਹਾ ਕਿ 2017, 2018 ਅਤੇ 2019 ਵਿੱਚ ਪਾਣੀ ਦਾ ਪੱਧਰ ਘੱਟ ਹੋਣ ਦੇ ਬਾਵਜੂਦ ਹਰਿਆਣਾ ਨੂੰ ਪਾਣੀ ਮਿਲਿਆ ਸੀ। ਉਨ੍ਹਾਂ ਨੇ ਮਾਨ ਦੇ ਇਲਜ਼ਾਮ, ਜਿਨ੍ਹਾਂ ਵਿੱਚ ਹਰਿਆਣਾ ‘ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ ਗਿਆ, ਨੂੰ ਗਲਤ ਦੱਸਿਆ ਅਤੇ ਕਿਹਾ ਕਿ ਪੰਜਾਬ ਨੂੰ ਹਰਿਆਣਾ ਲਈ ਪਾਣੀ ਦੇਣਾ ਹੀ ਪਵੇਗਾ, ਕਿਉਂਕਿ ਇਹ ਪਾਣੀ ਪੰਜਾਬ ਦਾ ਨਹੀਂ, ਸਗੋਂ ਸਿਰਫ਼ ਪੰਜਾਬ ਵਿੱਚੋਂ ਲੰਘਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ 2016-2018 ਦੌਰਾਨ ਡੈਮ ਵਿੱਚ ਪਾਣੀ ਦਾ ਪੱਧਰ ਸਭ ਤੋਂ ਘੱਟ ਸੀ, ਪਰ ਮੌਜੂਦਾ ਸਮੇਂ ਵਿੱਚ ਇਹ ਕਾਫੀ ਵੱਧ ਹੈ। ਸੈਣੀ ਨੇ ਦਾਅਵਾ ਕੀਤਾ ਕਿ ਪਿਛਲੇ ਸਾਲਾਂ ਵਿੱਚ ਜ਼ਿਆਦਾ ਪਾਣੀ ਪਾਕਿਸਤਾਨ ਵੱਲ ਵਹਿ ਗਿਆ, ਜਿਸ ਨੂੰ ਰੋਕਿਆ ਜਾ ਸਕਦਾ ਸੀ।

ਸੈਣੀ ਨੇ ਦੱਸਿਆ ਕਿ 26 ਅਪ੍ਰੈਲ ਨੂੰ ਉਨ੍ਹਾਂ ਨੇ ਮਾਨ ਨਾਲ ਫ਼ੋਨ ‘ਤੇ ਗੱਲ ਕੀਤੀ ਸੀ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਵਿੱਚ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਪਾਣੀ ਛੱਡਣ ਦੀ ਗੱਲ ਸੀ। ਮਾਨ ਨੇ ਕਾਰਵਾਈ ਦਾ ਭਰੋਸਾ ਦਿੱਤਾ, ਪਰ ਪੰਜਾਬ ਦੇ ਅਧਿਕਾਰੀਆਂ ਨੇ ਕੋਈ ਕਦਮ ਨਾ ਚੁੱਕਿਆ।

ਸੈਣੀ ਨੇ ਮਾਨ ਨੂੰ ਚਿੱਠੀ ਵੀ ਲਿਖੀ, ਪਰ 48 ਘੰਟਿਆਂ ਤੱਕ ਕੋਈ ਜਵਾਬ ਨਹੀਂ ਮਿਲਿਆ। ਇਸ ਦੌਰਾਨ, ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਸੈਣੀ ਨੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੂੰ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਨੂੰ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...