June 11, 2026, 6:06 pm
----------- Advertisement -----------
HomeNewsBreaking Newsਦੁਨੀਆਂ ਸਾਹਮਣੇ ਮਹਾਰਾਜੇ ਦੀ Look ਵਿੱਚ ਛਾਅ ਗਿਆ ਦੋਸਾਂਝਾ ਵਾਲਾ, ਦਿਲਜੀਤ ਜਬਰਦਸਤ...

ਦੁਨੀਆਂ ਸਾਹਮਣੇ ਮਹਾਰਾਜੇ ਦੀ Look ਵਿੱਚ ਛਾਅ ਗਿਆ ਦੋਸਾਂਝਾ ਵਾਲਾ, ਦਿਲਜੀਤ ਜਬਰਦਸਤ ਐਂਟਰੀ

Published on

----------- Advertisement -----------

ਇਸ ਵਾਰ ਦਿਲਜੀਤ ਦੋਸਾਂਝ ਨੇ ਫੈਸ਼ਨ ਦੀ ਦੁਨੀਆ ਦੇ ਸਭ ਤੋਂ ਵੱਡੇ ਪ੍ਰੋਗਰਾਮ ਮੇਟ ਗਾਲਾ 2025 ਵਿੱਚ ਪਹੁੰਚ ਕੇ ਇਤਿਹਾਸ ਰਚਿਆ ਹੈ। ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਪੰਜਾਬੀ ਗਾਇਕ ਅਤੇ ਅਦਾਕਾਰ ਹਨ। ਉਨ੍ਹਾਂ ਨੇ ਨਾ ਸਿਰਫ਼ ਆਪਣੇ ਸ਼ਾਨਦਾਰ ‘ਮਹਾਰਾਜਾ-ਪ੍ਰੇਰਿਤ’ ਪਹਿਰਾਵਿਆਂ ਵਿੱਚ ਪੰਜਾਬ ਦੇ ਵਿਰਸੇ ਨੂੰ ਪ੍ਰਦਰਸ਼ਿਤ ਕੀਤਾ, ਸਗੋਂ ਆਪਣੇ ਪਹਿਰਾਵੇ ਵਿੱਚ ਪੰਜਾਬੀ ਗੁਰਮੁਖੀ ਲਿਪੀ ਨੂੰ ਸ਼ਾਮਲ ਕਰਕੇ ਮਾਂ-ਬੋਲੀ ਅਤੇ ਸੱਭਿਆਚਾਰ ਦੀ ਇੱਕ ਵਿਲੱਖਣ ਪਛਾਣ ਵੀ ਸਥਾਪਿਤ ਕੀਤੀ।

ਇਸ ਸਮਾਗਮ ਵਿੱਚ ਹਾਲੀਵੁੱਡ ਤੋਂ ਇਲਾਵਾ ਬਾਲੀਵੁੱਡ ਦੇ ਕਈ ਵੱਡੇ ਚਿਹਰੇ ਵੀ ਸ਼ਾਮਲ ਹੋਏ। ਸ਼ਾਹਰੁਖ ਖਾਨ ਕਾਲੇ ਰੰਗ ਦੀ ਡਰੈੱਸ ਵਿੱਚ ਨਜ਼ਰ ਆਏ। ਪਰ ਦਿਲਜੀਤ ਦੋਸਾਂਝ ਦੇ ਪੰਜਾਬੀ ਸੱਭਿਆਚਾਰ ਤੋਂ ਪ੍ਰੇਰਿਤ ਪਹਿਰਾਵੇ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮਹਾਰਾਜਾ ਸਟਾਈਲ ਪਹਿਰਾਵੇ ਦੀ ਹਰ ਪਾਸੇ ਪ੍ਰਸ਼ੰਸਾ ਹੋਈ।

ਦਿਲਜੀਤ ਦੋਸਾਂਝ ਮੈਟ ਗਾਲਾ 2025 ਵਿੱਚ ਪੰਜਾਬੀ ਸੱਭਿਆਚਾਰ, ਮਹਾਰਾਜਾ ਲੁੱਕ ਵਿੱਚ ਖਿੱਚ ਦਾ ਕੇਂਦਰ ਰਹੇ। ਉਨ੍ਹਾਂ ਨੇ ਰਿਵਾਇਤੀ ਆਊਟਫਿੱਟ ਦੇ ਵਿੱਚ ਨਜ਼ਰ ਆਏ, ਉਹ ਵ੍ਹਾਈਟ ਰੰਗ ਦੀ ਪੱਗ ਤੇ ਚਿੱਟੇ ਹੀ ਰੰਗ ਵਾਲੀ ਮਾਹਾਰਾਜ ਡ੍ਰੈੱਸ ਪਾਈ ਹੋਈ ਸੀ।

ਨਿਊਯਾਰਕ ਵਿੱਚ ਆਯੋਜਿਤ ਸਮਾਗਮ

ਮੇਟ ਗਾਲਾ, ਜਿਸਨੂੰ “ਕਾਸਟਿਊਮ ਇੰਸਟੀਚਿਊਟ ਗਾਲਾ” ਜਾਂ “ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ ਕਾਸਟਿਊਮ ਇੰਸਟੀਚਿਊਟ ਬੈਨੀਫਿਟ” ਵੀ ਕਿਹਾ ਜਾਂਦਾ ਹੈ, ਇੱਕ ਫੰਡ ਇਕੱਠਾ ਕਰਨ ਵਾਲਾ ਸਮਾਗਮ ਹੈ ਜੋ ਹਰ ਸਾਲ ਮਈ ਦੇ ਪਹਿਲੇ ਸੋਮਵਾਰ ਨੂੰ ਨਿਊਯਾਰਕ ਸਿਟੀ ਵਿੱਚ ਆਯੋਜਿਤ ਕੀਤਾ ਜਾਂਦਾ ਹੈ। ਇਹ ਨਿਊਯਾਰਕ ਦੇ ਵੱਕਾਰੀ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ ਵਿਖੇ ਆਯੋਜਿਤ ਕੀਤਾ ਜਾਂਦਾ ਹੈ। ਇਸਦਾ ਮੁੱਖ ਉਦੇਸ਼ ਅਜਾਇਬ ਘਰ ਦੇ ਕਾਸਟਿਊਮ ਇੰਸਟੀਚਿਊਟ ਲਈ ਫੰਡ ਇਕੱਠਾ ਕਰਨਾ ਹੈ।

ਇਹ ਸਿਰਫ਼ ਇੱਕ ਫੈਸ਼ਨ ਸ਼ੋਅ ਨਹੀਂ ਹੈ ਸਗੋਂ ਵਿਸ਼ਵਵਿਆਪੀ ਫੈਸ਼ਨ, ਕਲਾ ਅਤੇ ਸੱਭਿਆਚਾਰ ਦਾ ਸੰਗਮ ਹੈ ਜਿਸ ਵਿੱਚ ਦੁਨੀਆ ਭਰ ਦੇ ਮਸ਼ਹੂਰ ਡਿਜ਼ਾਈਨਰ, ਅਦਾਕਾਰ, ਗਾਇਕ, ਕਲਾਕਾਰ ਅਤੇ ਪ੍ਰਭਾਵਕ ਹਿੱਸਾ ਲੈਂਦੇ ਹਨ। ਹਰ ਸਾਲ ਮੇਟ ਗਾਲਾ ਦਾ ਥੀਮ ਵੱਖਰਾ ਹੁੰਦਾ ਹੈ, ਅਤੇ ਮਹਿਮਾਨ ਉਸ ਅਨੁਸਾਰ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੇ ਪਹਿਰਾਵੇ ਪਹਿਨਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...