November 18, 2026, 8:27 am
----------- Advertisement -----------
HomeNewsBreaking Newsਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ...

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੀ ਤਣਾਅ ਅਤੇ ਪੂੰਛ, ਕਸ਼ਮੀਰ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਇਹ ਹਮਲੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਪਾਕਿਸਤਾਨੀ ਗੋਲਾਬਾਰੀ ਦੌਰਾਨ ਹੋਏ, ਜਿਸ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਵਿੱਚ ਤਿੰਨ ਗੁਰਸਿੱਖ—ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ (ਸਾਬਕਾ ਫੌਜੀ), ਅਤੇ ਭਾਈ ਰਣਜੀਤ ਸਿੰਘ (ਦੁਕਾਨਦਾਰ)—ਮਾਰੇ ਗਏ। ਨਾਲ ਹੀ, ਮਾਨਕੋਟ ਖੇਤਰ ਵਿੱਚ ਸਿੱਖ ਬੀਬੀ ਰੂਬੀ ਕੌਰ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆਈ। ਇਸ ਦੌਰਾਨ ਪੂੰਛ ਵਿੱਚ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਪ੍ਰਕਾਸ਼ ਵਿੱਚ ਆਈ।

ਜਥੇਦਾਰ ਗੜਗੱਜ ਨੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਬਰ ਬਖ਼ਸ਼ਣ ਲਈ ਅਰਦਾਸ ਕੀਤੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲ ਕਰਨ ਲਈ ਗੰਭੀਰ ਯਤਨ ਕਰਨ ਦੀ ਅਪੀਲ ਕੀਤੀ, ਕਿਹਾ ਕਿ ਜੰਗ ਨਾਲ ਮਨੁੱਖਤਾ ਦਾ ਵੱਡਾ ਨੁਕਸਾਨ ਹੁੰਦਾ ਹੈ ਅਤੇ ਬੇਕਸੂਰ ਲੋਕ ਮਾਰੇ ਜਾਂਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸ਼ਾਂਤੀਪੂਰਵਕ ਹੱਲ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।

ਜਥੇਦਾਰ ਨੇ ਇਹ ਵੀ ਕਿਹਾ ਕਿ 1947 ਤੋਂ ਲੈ ਕੇ ਹੁਣ ਤੱਕ ਭਾਰਤ-ਪਾਕਿਸਤਾਨ ਦੀ ਆਪਸੀ ਤਣਾਅ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਹਿੰਦੂ ਤੇ ਸਿੱਖ ਭਾਈਚਾਰਿਆਂ ਨੂੰ ਵੱਡਾ ਨੁਕਸਾਨ ਸਹਿਣਾ ਪਿਆ ਹੈ। ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਵੱਸਦੇ ਲੋਕਾਂ ਨੂੰ ਇੱਕ ਦੂਜੇ ਦਾ ਸਾਥ ਦੇਣ, ਗੁਰਬਾਣੀ ਦਾ ਸਹਾਰਾ ਲੈ ਕੇ ਹੌਂਸਲਾ ਰੱਖਣ ਅਤੇ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਸਲਾਹ ਦਿੱਤੀ। ਅੰਤ ਵਿੱਚ, ਉਨ੍ਹਾਂ ਨੇ ਖੇਤਰ ਵਿੱਚ ਸਦਾ ਅਮਨ-ਸ਼ਾਂਤੀ ਬਣੀ ਰਹੇ, ਇਸ ਲਈ ਅਰਦਾਸ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...