November 19, 2026, 9:43 am
----------- Advertisement -----------
HomeNewsBreaking NewsCM ਮਾਨ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕਰਨ ਦੀ...

CM ਮਾਨ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕਰਨ ਦੀ ਕੀਤੀ ਅਪੀਲ, ਕਿਹਾ-ਨਾ ਮੰਨਿਆ ਤਾਂ ਹੋਵੇਗੀ ਕਾਰਵਾਈ

Published on

----------- Advertisement -----------

ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਤੇ ਅਜਿਹੇ ਵਿਚ ਪੰਜਾਬ ਵਿਚ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਜ਼ਰੂਰੀ ਵਸਤੂਆਂ ਦੀ ਜਮ੍ਹਾਖੋਰੀ ਨਾਲ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਮਾਹੌਲ ਨੂੰ ਲੈ ਕੇ ਹਲਚਲ ਹੋ ਰਹੀ ਸੀ। ਪ੍ਰਸ਼ਾਸਨ ਵੱਲੋਂ ਪੰਜਾਬ ਵਿਚ ਸਖਤ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।

ਕਿਹਾ ਗਿਆ ਹੈ ਕਿ ਕੋਈ ਵੀ ਵਪਾਰੀ ਜਾਂ ਵਿਅਕਤੀ ਜਮ੍ਹਾਖੋਰੀ ਨਾ ਕਰੇ। ਵਸਤੂਆਂ ਦਾ ਭੰਡਾਰਨ ਨਾ ਕੀਤਾ ਜਾਵੇ। ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ IAS ਵੱਲੋਂ ਵੀ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤੂਆਂ ਦੇ ਜਮ੍ਹਾਖੋਰੀ ਤੇ ਭੰਡਾਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਕਿਹਾ ਗਿਆ ਹੈ ਕਿ ਅਨਾਜ, ਪਸ਼ੂਆਂ ਦਾ ਚਾਰਾ, ਦੁੱਧ ਤੇ ਡੇਅਰੀ ਪ੍ਰੋਡਕਟ, ਪੈਟਰੋਲ, ਡੀਜ਼ਲ, ਦਵਾਈਆਂ ਤੋਂ ਇਲਾਵਾ ਹੋਰ ਰੋਜ਼ਾਨਾ ਜ਼ਰੂਰਤ ਦੀਆਂ ਚੀਜ਼ਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਲੋਕ ਤੇ ਵਪਾਰੀ ਦੁੱਧ, ਅਨਾਜ, ਪਸ਼ੂਆਂ ਦਾ ਚਾਰਾ ਤੇ ਡੇਅਰੀ ਪ੍ਰੋਡਕਟਸ ਦੀ ਜਮ੍ਹਾਖੋਰੀ ਵਿਚ ਲੱਗੇ ਹੋਏ ਹਨ। ਲੋਕਾਂ ਵਿਚ ਕਾਫੀ ਹਲਚਲ ਹੈ। ਅਜਿਹੀ ਸਥਿਤੀ ਵਿਚ ਘਬਰਾਓ ਨਾ ਕਿਉਂਕਿ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਨਾਲ ਨਜਿੱਠਿਆ ਜਾ ਰਿਹਾ ਹੈ। ਦੁਕਾਨਾਂ ਵਿਚ ਲੋਕਾਂ ਦੀ ਭੀੜ ਲੱਗੀ ਹੋਈ ਹੈ। ਉਨ੍ਹਾਂ ਨੂੰ ਇੰਝ ਲੱਗ ਰਿਹਾ ਹੈ ਕਿ ਜੰਗ ਵਾਲੀ ਸਥਿਤੀ ਹੈ ਇਸ ਲਈ ਸ਼ਾਇਦ ਹੁਣ ਸਾਮਾਨ ਮਿਲਣਾ ਮੁਸ਼ਕਲ ਹੋ ਜਾਵੇਗਾ ਤਾਂ ਅਜਿਹੇ ਵਿਚ ਲੋਕ ਘਰਾਂ ਵਿਚ ਚੀਜ਼ਾਂ ਦਾ ਭੰਡਾਰਨ ਕਰ ਰਹੇ ਹਨ ਤੇ ਵਪਾਰੀ ਸਟੋਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...