November 18, 2026, 8:01 am
----------- Advertisement -----------
HomeNewsBreaking Newsਪਾਕਿਸਤਾਨ ਨੇ ਸਿਰਫ਼ 3 ਘੰਟਿਆਂ ’ਚ ਤੋੜੀ ਜੰਗਬੰਦੀ , ਜੰਮੂ-ਕਸ਼ਮੀਰ ’ਚ ਮੁੜ...

ਪਾਕਿਸਤਾਨ ਨੇ ਸਿਰਫ਼ 3 ਘੰਟਿਆਂ ’ਚ ਤੋੜੀ ਜੰਗਬੰਦੀ , ਜੰਮੂ-ਕਸ਼ਮੀਰ ’ਚ ਮੁੜ ਡਰੋਨ ਹਮਲੇ ਅਤੇ ਗੋ.ਲਾ.ਬਾ.ਰੀ

Published on

----------- Advertisement -----------

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਹੋਇਆ ਡਰੋਨ ਨਾਲ ਹਮਲਾ 

ਏਅਰ ਫੋਰਸ ਵਲੋਂ 6 ਵੱਧ ਡਰੋਨ ਕੀਤੇ ਗਏ ਨਸ਼ਟ

ਏਅਰਪੋਰਟ ’ਤੇ ਕੀਤਾ ਗਿਆ ਬਲੈਕ ਆਊਟ

ਪਾਕਿਸਤਾਨ ਵੱਲੋਂ ਭਾਰਤ ਨਾਲ ਸੰਪਰਕ ਕਰਨ ਤੋਂ ਬਾਅਦ, ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਸਮਝੌਤਾ ਹੋਇਆ। ਪਰ ਇੰਝ ਲੱਗਦਾ ਹੈ ਕਿ ਪਾਕਿਸਤਾਨ ਨੂੰ ਸ਼ਾਂਤੀ ਪਸੰਦ ਨਹੀਂ ਹੈ। ਜੰਗਬੰਦੀ ਲਾਗੂ ਹੋਏ ਚਾਰ ਘੰਟੇ ਵੀ ਨਹੀਂ ਹੋਏ ਸਨ ਕਿ ਪਾਕਿਸਤਾਨ ਨੇ ਰਾਜੌਰੀ ਵਿੱਚ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ। ਇਲਾਕੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ।ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਨੀਵਾਰ ਸ਼ਾਮ ਤੋਂ ਫੌਜੀ ਕਾਰਵਾਈ ਰੋਕਣ ਲਈ ਇੱਕ ਸਮਝੌਤਾ ਹੋਇਆ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦੱਸਿਆ ਕਿ ਇਹ ਭਾਰਤ ਦੀਆਂ ਸ਼ਰਤਾਂ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਡੀਜੀਐਮਓ ਨੇ ਫ਼ੋਨ ‘ਤੇ ਸੰਪਰਕ ਕੀਤਾ ਸੀ ਅਤੇ ਦੋਵੇਂ ਦੇਸ਼ ਸ਼ਾਮ 5 ਵਜੇ ਤੋਂ ਜੰਗਬੰਦੀ ਲਾਗੂ ਕਰਨ ‘ਤੇ ਸਹਿਮਤ ਹੋਏ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਭਾਰਤ ਅੱਤਵਾਦ ਵਿਰੁੱਧ ਆਪਣੀ ਦ੍ਰਿੜ ਨੀਤੀ ਬਣਾਈ ਰੱਖੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਇੱਕ ਵੱਡੀ ਮੀਟਿੰਗ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੇ ਇਸ ਵਿੱਚ ਹਿੱਸਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...