ਅਕਾਲੀ ਦਲ ਨਾਲ ਗਠਜੋੜ ਹੋਣ ਉਪਰੰਤ ਅੱਜ ਪਹਿਲੀ ਵਾਰ ਬਸਪਾ ਸੁਪ੍ਰੀਮੋ ਮਾਇਆਵਤੀ ਪੰਜਾਬ ਦੇ ਨਵਾਂਸ਼ਹਿਰ ਵਿਖੇ ਪਹੁੰਚੀ। ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਨਵਾਂਸ਼ਹਿਰ ਵਿਖੇ ਅਕਾਲੀ-ਬਸਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਬਸਪਾ ਸੁਪ੍ਰੀਮੋ ਮਾਇਆਵਤੀ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ।
ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਿਰਫ਼ ਸਿਆਸੀ ਸਵਾਰਥ ਲਈ ਹੀ ਅਨੁਸੂਚਿਤ ਜਾਤੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ। ਕਾਂਗਰਸ ਦਲਿਤ ਵੋਟ ਬੈਂਕ ਹਾਸਲ ਕਰਨਾ ਚਾਹੁੰਦੀ ਹੈ, ਜਿਸ ਕਾਰਨ ਉਨ੍ਹਾਂ ਨੇ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਹੈ। ਕਾਂਗਰਸ ’ਤੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਰਿਮੋਟ ਕੰਟਰੋਲ ਗ਼ੈਰ ਅਨੁਸੂਚਿਤ ਜਾਤੀ ਦੇ ਲੋਕਾਂ ਦੇ ਹੱਥ ਵਿਚ ਹੈ।
ਬਸਪਾ ਸੁਪ੍ਰੀਮੋ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਡਾ. ਅੰਬੇਡਕਰ ਨੂੰ ਭਾਰਤ ਰਤਨ ਨਹੀਂ ਦਿੱਤਾ ਸੀ। ਕਾਂਗਰਸ ਦੀ ਪਾਰਟੀ ਅਨੁਸੂਚਿਤ ਜਾਤੀ ਦੇ ਭਾਈਚਾਰੇ ਦੇ ਨਾਂ ’ਤੇ ਸਿਰਫ਼ ਸਿਆਸੀ ਨਾਟਕ ਹੀ ਕਰਦੀ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਵੀ ਚੰਨੀ ਸਾਬ੍ਹ ਦਰਕਿਨਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਆਪਣੇ ਪਤਨ ਨੂੰ ਦੇਖਦੇ ਹੋਏ ਚਰਨਜੀਤ ਚੰਨੀ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ।
----------- Advertisement -----------
ਨਵਾਂਸ਼ਹਿਰ ਪਹੁੰਚ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਕਾਂਗਰਸ ’ਤੇ ਕੀਤੇ ਵੱਡੇ ਸ਼ਬਦੀ ਹਮਲੇ
Published on
----------- Advertisement -----------
----------- Advertisement -----------











