September 23, 2026, 1:30 pm
----------- Advertisement -----------
HomeNewsBreaking Newsਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ...

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ ਸਰਕਾਰ

Published on

----------- Advertisement -----------

ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਯੋਜਨਾ ਦੂਜੀ ਵਾਰ ਫੇਲ ਕਰ ਦਿੱਤੀ ਹੈ। BBMB ਨੇ ਹਾਈਕੋਰਟ ਦਾ ਫੈਸਲਾ ‘ਤੇ ਨੰਗਲ ਡੈਮ ਤੋਂ ਹਰਿਆਣਾ ਨੂੰ 4500 ਕਿਊਸਿਕ ਪਾਣੀ ਦੇਣ ਲਈ ਸ਼ੈਡਿਊਲ ਤਿਆਰ ਕਰ ਲਿਆ ਸੀ। ਪੰਜਾਬ ਸਰਕਾਰ ਨੂੰ ਲਾਂਭੇ ਕਰਕੇ ਹਰਿਆਣਾ ਦੇ ਐਕਸੀਅਨ ਨੇ BBMB ਦੇ ਡਾਇਰੈਕਟਰ ਸੰਜੀਵ ਕੁਮਾਰ ਜੋ ਕਿ ਹਰਿਆਣਾ ਦੇ ਹਨ, ਉਸ ਨੂੰ ਵਾਧੂ ਪਾਣੀ ਦੇਣ ਦਾ ਹੁਕਮ ਜਾਰੀ ਕਰ ਦਿੱਤਾ ਸੀ। ਨੰਗਲ ਡੈਮ ਦੇ ਗੇਟ ਖੋਲ੍ਹੇ ਜਾਣੇ ਸਨ। ਇਸ ਦਾ ਪਤਾ ਲੱਗਦੇ ਹੀ CM ਮਾਨ ਨੰਗਲ ਡੈਮ ਪਹੁੰਚੇ। ਮੌਕੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ ਜਿਥੇ ਉੁਨ੍ਹਾਂ ਦੀ ਅਗਵਾਈ ਹੇਠ ਲੋਕਾਂ ਨੇ ਨੰਗਲ ਡੈਮ ਉਤੇ ਧਰਨਾ ਲਗਾ ਦਿੱਤਾ। BBMB ਤਰਫੋਂ ਨੰਗਲ ਡੈਮ ਖੋਲ੍ਹਣ ਦੀ ਜ਼ਿੰਮੇਵਾਰੀ ਹਿਮਾਚਲ ਪ੍ਰਦੇਸ਼ ਦੇ ਐਕਸੀਅਨ ਕੋਲ ਸੀ। ਲੋਕਾਂ ਦੀ ਭੀੜ ਨੂੰ ਦੇਖਦੇ ਹੋਏ ਨੰਗਲ ਡੈਮ ਖੋਲ੍ਹਣ ਵਾਲਾ ਸਟਾਫ ਪਿੱਛੇ ਹਟ ਗਿਆ। BBMB ਅਧਿਕਾਰੀਆਂ ਦੇ ਦਬਾਅ ਵੀ ਪਾਇਆ ਉਨ੍ਹਾਂ ਲੋਕਾਂ ਦੇ ਦੱਸੇ ਜਾਣ ਜੋ ਡੈਮ ਦੇ ਗੇਟ ਖਲ੍ਹਣ ਦੇ ਅੜਿੱਕਾ ਬਣੇ ਹੋਏ ਹਨ। ਸਟਾਫ ਵੱਲੋਂ ਭੀੜ ਦਾ ਹਵਾਲਾ ਦਿੱਤਾ ਗਿਆ ਤੇ ਨੰਗਲ ਡੈਮ ਤੋਂ ਵਾਧੂ ਪਾਣੀ ਦੇਣ ਲਈ ਗੇਟ ਖੋਲ੍ਹਣ ਦੀ ਤਕਨੀਕੀ ਪ੍ਰਕਿਰਿਆ ਪੂਰੀ ਕਰ ਦਿੱਤੀ ਗਈ ਹੈ ਪਰ ਸਾਰੀ ਤਿਆਰੀ ਦੇ ਬਾਵਜੂਦ ਡੈਮ ਦੇ ਗੇਟ ਨਹੀਂ ਖੋਲ੍ਹੇ ਗਏ। ਪੰਜਾਬ-ਹਰਿਆਣਾ ਹਾਈਕੋਰਟ ਨੇ 6 ਮਈ ਨੂੰ ਫੈਸਲਾ ਦਿੱਤਾ ਸੀ ਕਿ ਕੇਂਦਰ ਗ੍ਰਹਿ ਸਕੱਤਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਹਰਿਆਣਾ ਨੂੰ 4500 ਕਿਊਸਿਕ ਪਾਣੀ ਦੇਣ ਦੀ ਗੱਲ ਕਹੀ ਗਈ। ਹਾਈਕੋਰਟ ਨੇ ਪਹਿਲਾਂ ਹੀ ਅਦਾਲਤੀ ਮਾਨਹਾਣੀ ਦੇ ਮਾਮਲੇ ਵਿਚ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਦੇ ਕੇ ਨੰਗਲ ਡੈਮ ਦੇ ਗੇਟ ਖੋਲ੍ਹਣ ਵਿਚ ਅੜਿੱਕਾ ਬਣਨ ਵਾਲੇ ਅਧਿਕਾਰੀਆਂ ਦੇ ਨਾਂ ਦੱਸਣ ਬਾਰੇ ਆਖਿਆ ਸੀ। ਹੁਣ ਕਿਹਾ ਜਾ ਰਿਹਾ ਹੈ ਕਿ ਹਾਈਕੋਰਟ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਅੱਜ ਸੁਪਰੀਮ ਕੋਰਟ ਜਾਵੇਗੀ। ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇ ਫੈਸਲੇ ਨੂੰ ਅੱਜ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...